17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼ੁੱਧ ਦੇਸੀ ਖ਼ੁਰਾਕਾਂ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ - ਮਲੂਕਾ

ਅਜੀਤ ਡੈਸਕ 22-01-2026
ਚਾਉਕੇ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਰਾਮਪੁਰਾ ਵਿਖੇ ਪੰਜਾਬ ਘੁਲਾੜੇ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਸ਼ੁੱਧ ਦੇਸੀ ਖ਼ੁਰਾਕਾਂ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ ਅਤੇ ਬਗੈਰ ਕੈਮੀਕਲਾਂ ਤੋਂ ਸ਼ੁੱਧਤਾ ਵਾਲੇ ਘੁਲਾੜੇ ਲਗਾਉਣਾ ਵੀ ਸਮੇਂ ਦੀ ਮੁੱਖ ਲੋੜ ਬਣ ਗਈ ਹੈ, ਕਿਉਂਕਿ ਕੈਮੀਕਲਾਂ ਨਾਲ ਤਿਆਰ ਕੀਤਾ ਜਾਣ ਵਾਲਾ ਗੁੜ ਸਾਡੀ ਸਿਹਤ ਲਈ ਘਾਤਕ ਸਿੱਧ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਰਾਮਪੁਰਾ ਦੇ ਅਗਾਂਹਵਧੂ ਸੋਚ ਵਾਲੇ ਕਿਸਾਨ ਸੇਵਕ ਸਿੰਘ ਚਹਿਲ, ਭੋਲਾ ਸਿੰਘ ਨੰਬਰਦਾਰ ਅਤੇ ਗੁਰਸੇਵਕ ਸਿੰਘ ਗਾਗੀ ਸਿੱਧੂ ਵਲੋਂ ਅਹਿਮ ਉਪਰਾਲਾ ਕਰਦਿਆਂ ਇਲਾਕੇ ਦੇ ਲੋਕਾਂ ਲਈ ਲਗਾਇਆ ਸ਼ੁੱਧਤਾ ਵਾਲੇ ਗੁੜ ਦਾ ਘੁਲਾੜਾ ਇਨ੍ਹਾਂ ਕਿਸਾਨਾਂ ਦੀ ਉਸਾਰੂ ਸੋਚ ਦਾ ਪ੍ਰਤੀਕ ਹੈ | ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਇਸ ਉਪਰਾਲੇ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਕੁਲਵਿੰਦਰ ਸਿੰਘ ਜੈਦ, ਸੰਦੀਪ ਸਿੰਘ ਲਹਿਬੰਰ, ਜਸਵਿੰਦਰ ਸਿੰਘ ਨੰਬਰਦਾਰ, ਮੋਹਨ ਸਿੰਘ ਸਾਬਕਾ ਐਮ.ਸੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਸੰਗਤ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ 23 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਠੰਢ ਕਾਰਨ ਸਾਧੂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।