17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਗਰ ਕੌਂਸਲ ਸੰਗਤ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ 23 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ

ਅਜੀਤ ਡੈਸਕ 22-01-2026
ਸੰਗਤ ਮੰਡੀ, 21 ਜਨਵਰੀ (ਅੰਮਿ੍ਤਪਾਲ ਸ਼ਰਮਾ): ਨਗਰ ਕੌਂਸਲ ਸੰਗਤ ਮੰਡੀ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 23 ਲਾਭਪਾਤਰੀਆਂ ਨੂੰ ਨਵਾਂ ਘਰ ਬਣਾਉਣ ਲਈ ਢਾਈ ਢਾਈ ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ | ਨਗਰ ਕੌਂਸਲ ਸੰਗਤ ਦੇ ਕੌਂਸਲਰ ਰਣਜੀਤ ਸਿੰਘ ਨੇ ਦੱਸਿਆ ਕਿ ਗਰੀਬੀ ਰੇਖਾ ਤੋਂ ਹੇਠਲੇ ਲੋੜਵੰਦਾਂ ਨੂੰ ਨਵਾਂ ਘਰ ਬਣਾਉਣ ਲਈ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਕੇਂਦਰ ਸਰਕਾਰ ਵਲੋਂ ਢਾਈ-ਢਾਈ ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਜਾਂਦੀ ਹੈ | ਜਿਸ ਤਹਿਤ ਆਵਾਸ ਯੋਜਨਾ ਦੇ 23 ਲਾਭਪਾਤਰੀਆਂ ਨੂੰ ਨਗਰ ਕੌਂਸਲ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵਲੋਂ ਜ਼ਿਲ੍ਹਾ ਅਧਿਕਾਰੀਆਂ ਦੀ ਮੌਜੂਦਗੀ 'ਚ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਮਨਜ਼ੂਰੀ ਪੱਤਰ ਤੋਂ ਬਾਅਦ ਹਰੇਕ ਲਾਭਪਾਤਰੀ ਦੇ ਬੈਂਕ ਖਾਤੇ 'ਚ 50-50 ਹਜ਼ਾਰ ਰੁਪਏ ਪਾਏ ਜਾਣਗੇ ਅਤੇ ਘਰ ਦੀ ਛੱਤ ਪਾਏ ਜਾਣ ਤੋਂ ਪਹਿਲਾਂ 1-1 ਲੱਖ ਰੁਪਏ ਦੀ ਹੋਰ ਆਰਥਿਕ ਮਦਦ ਕੀਤੀ ਜਾਣੀ ਹੈ, ਜਦੋਂ ਕਿ ਛੱਤ ਪਾਉਣ ਤੋਂ ਬਾਅਦ ਮਕਾਨ ਮੁਕੰਮਲ ਕਰਨ ਲਈ 50-50 ਹਜ਼ਾਰ ਰੁਪਏ ਹੋਰ ਮਦਦ ਮਿਲੇਗੀ ਅਤੇ ਪੂਰਾ ਮਕਾਨ ਮੁਕੰਮਲ ਹੋਣ ਤੋਂ ਬਾਅਦ ਬਾਕੀ ਦੇ 50-50 ਹਜ਼ਾਰ ਹਰੇਕ ਲਾਭਪਾਤਰੀ ਨੂੰ ਦਿੱਤੇ ਜਾਣਗੇ | ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕਰਨ ਸਮੇਂ ਕੌਂਸਲ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਗਰੀਬ ਵਰਗ ਦੇ ਲੋਕਾਂ ਨੂੰ ਮਿਲਦੀ ਆਰਥਿਕ ਮਦਦ ਦਿਵਾਉਣ ਲਈ ਉਨ੍ਹਾਂ ਵਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਹਰ ਲੋੜਵੰਦ ਪਰਿਵਾਰ ਦੀ ਮਦਦ ਲਈ ਉਹ ਵਧ-ਚੜ੍ਹ ਕੇ ਹਿੱਸਾ ਪਾ ਰਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਮੁਨੀਸ਼ ਕੁਮਾਰ ਸ਼ਰਮਾ ਜ਼ਿਲ੍ਹਾ ਤਕਨੀਕੀ ਮਾਹਿਰ ਏਡੀਸੀ ਦਫ਼ਤਰ ਬਠਿੰਡਾ, ਪ੍ਰਦੀਪ ਕੁਮਾਰ ਨਗਰ ਕੌਂਸਲ ਕਰਮਚਾਰੀ, ਰੇਸ਼ਮ ਸਿੰਘ ਸਰਪੰਚ, ਰਣਜੀਤ ਸਿੰਘ ਕੌਂਸਲਰ ਅਤੇ ਨਗਰ ਕੌਂਸਲ ਸੰਗਤ ਦੇ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਕਾਂਗਰਸ ਦੇ ਨਾਰਾਜ਼ ਟਕਸਾਲੀ ਪਰਿਵਾਰਾਂ ਨੇ ਕੀਤੀ ਘਰ ਵਾਪਸੀ ਅਗਲੀ ਖ਼ਬਰ ਸ਼ੁੱਧ ਦੇਸੀ ਖ਼ੁਰਾਕਾਂ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ - ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।