17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਕਿਯੂ (ਮਾਲਵਾ) ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਲੜੀਵਾਰ ਧਰਨਾ ਸ਼ੁਰੂ

ਅਜੀਤ ਡੈਸਕ 22-01-2026
ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਵਲੋਂ ਸਥਾਨਕ ਖੇਤੀਬਾੜੀ ਵਿਕਾਸ ਬੈਂਕ ਅੱਗੇ 10 ਰੋਜਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਜਥੇਬੰਦੀ ਵਲੋਂ ਕਚਹਿਰੀ ਰੋਡ ਮਾਨਸਾ ਅੱਗੇ ਬੈਂਕ ਦੀ ਸ਼ਾਖਾ ਅੱਗੇ ਟੈਂਟ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਜਦੋਂ ਤੱਕ ਬੈਂਕ ਵਲੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੋਰਚਾ ਜਾਰੀ ਰਹੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਕਿਰਤੀ ਲੋਕ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ | ਉਨ੍ਹਾਂ ਆਖਿਆ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ ਜਦਕਿ ਨਸ਼ਿਆਂ ਦਾ ਬੋਲਬਾਲਾ ਵਧ ਗਿਆ ਹੈ | ਕਿਸਾਨ ਆਗੂ ਨੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹੱਕਾਂ ਦੀ
ਪਿਛਲੀ ਖ਼ਬਰ ਬਠਿੰਡਾ ਦੇ ਖ਼ਾਲਸਾ ਸਕੂਲ 'ਚ ਹੋਈ ਗਰੁੱਪ-ਬੀ ਲਈ ਭਰਤੀ ਪ੍ਰੀਖਿਆ ਦੀ ਜਾਂਚ ਵਿਜੀਲੈਂਸ ਹਵਾਲੇ ਅਗਲੀ ਖ਼ਬਰ ਕਾਂਗਰਸ ਦੇ ਨਾਰਾਜ਼ ਟਕਸਾਲੀ ਪਰਿਵਾਰਾਂ ਨੇ ਕੀਤੀ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।