10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਅੱਜ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਰਨਗੇ ਸ਼ਿਰਕਤ

ਬਠਿੰਡਾ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਤੇ ਹੋਰ ਜਾਣਕਾਰੀ ਦਿੰਦੇ ਹੋਏ | ਤਸਵੀਰ : ਲਵਲੀ<br/> 25-01-2026

ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਵਲੋਂ ਅੱਜ 5ਵੀਂ ਕਨਵੋਕੇਸ਼ਨ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਉੱਪ-ਕੁਲਪਤੀ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਕਨਵੋਕੇਸ਼ਨ ਅਤੇ ਡਿਗਰੀ ਵੰਡ ਸਮਾਰੋਹ ਵਿਚ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ (ਕਮ ਅਟੋਰਨੀ-ਐਟ-ਲਾਅ ਸ਼੍ਰੀਲੰਕਾ ਸੁਪਰੀਮ ਕੋਰਟ) ਜੀ. ਪ੍ਰਦੀਪ ਸਪੁਤਾਂਥਰੀ ਮੁੱਖ ਮਹਿਮਾਨ ਵਜੋਂ ਅਤੇ ਪ੍ਰੋ. ਕੇ. ਸ਼ਿਵਚਿਥੱਪਾ ਉੱਪ-ਕੁਲਪਤੀ ਮਾਂਡਿਆ ਯੂਨੀਵਰਸਿਟੀ ਅਤੇ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਉੱਪ-ਕੁਲਪਤੀ ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ (ਬਠਿੰਡਾ) ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਮਾਗਮ ਦੀ ਪ੍ਰਧਾਨਗੀ ਗੁਰੁ ਕਾਸ਼ੀ ਯੂਨੀਵਰਸਿਟੀ ਦੇ ਕੁਲਪਤੀ ਗੁਰਲਾਭ ਸਿੰਘ ਸਿੱਧੂ ਕਰਨਗੇ |ਪ੍ਰੋ. ਵਾਇਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਦੱਸਿਆ ਕਿ ਕਨਵੋਕੇਸ਼ਨ ਦੌਰਾਨ 514 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਅਤੇ ਅਸਾਧਾਰਨ ਅਤੇ ਉੱਚ ਪੱਧਰੀ ਪ੍ਰਾਪਤੀ ਕਰਨ ਵਾਲੇ ਵਿਦਿਆਰਥੀ ਨੂੰ ਚਾਂਸਲਰ ਮੈਡਲ, ਵਾਈਸ ਚਾਂਸਲਰ ਮੈਡਲ ਤੇ ਡਾ. ਏ.ਪੀ.ਜੇ ਅਬਦੁੱਲ ਕਲਾਮ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਡਾ. ਦੁੱਲਨ ਅਮਿਤੀ ਹਿਤਾਰਾਚੀ, (ਸ਼੍ਰੀਲੰਕਾ) ਨੂੰ ਅੰਤਰਰਾਸ਼ਟਰੀ ਕੂਟਨੀਤੀ, ਗੌਰਵ ਮਲਹੋਤਰਾ (ਆਸਟੇ੍ਰਲੀਆ) ਨੂੰ ਸਮਾਜ ਸੇਵਾ ਅਤੇ ਅੰਕੁਰ ਅਗਰਵਾਲ (ਦੁਬਈ) ਨੂੰ ਰੀਅਲ ਅਸਟੇਟ ਅਤੇ ਆਰਕੀਟੈਕਚਰ ਦੇ ਖੇਤਰ ਵਿਚ ਨਵੀਨਤਮ ਕਾਰਜਾਂ ਕਰਕੇ ਡੀ-ਲਿੱਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ |ਡਾ. ਵਿਜੈ ਲਕਸ਼ਮੀ ਕਨਵੀਨਰ ਅਲੂਮਨੀ ਮੀਟ ਨੇ ਦੱਸਿਆ ਕਿ ਵਰਸਿਟੀ ਦੇ 500 ਤੋਂ ਵੱਧ ਵਿਦਿਆਰਥੀ ਆਪਣੇ ਤਜਰਬੇ ਅਤੇ ਸਫਲਤਾ ਦੀ ਕਹਾਣੀ ਸਾਂਝੀ ਕਰਨਗੇ | ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵੀਜ਼ੂਅਲ ਐਂਡ ਪਰਫੋਰਮਿੰਗ ਆਰਟਸ ਨੇ ਦੱਸਿਆ ਕਿ ਗੁਰੁ ਕਾਸ਼ੀ ਯੂਨੀਵਰਸਿਟੀ ਵਿਖੇ ਸਥਾਪਿਤ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਚੇਅਰ ਵਲੋਂ 26 ਜਨਵਰੀ ਅੰਤਰਰਾਸ਼ਟਰੀ ਰਬਾਬ ਉਤਸਵ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਰਬਾਬ ਵਾਦਕ ਉਸਤਾਦ ਹੁਮਾਂਯੂ ਸਖੀ (ਅਮਰੀਕਾ) ਆਪਣੀ ਕਲਾ ਦੇ ਜੌਹਰ ਵਿਖਾਉਣਗੇ ਅਤੇ ਪੰਡਿਤ ਸਿਧਾਰਥ ਚਟਰਜੀ (ਤਬਲਾ ਵਾਦਕ) ਅਤੇ ਲੀਨਾ ਬੇਦੀ (ਅਮਰੀਕਾ) ਆਪਣਾ ਗਾਇਨ ਕਰਨਗੇ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਮਾਨਸਾ 'ਚ ਗਣਤੰਤਰ ਦਿਵਸ ਪਰੇਡ ਦੀ ਫੁੱਲ ਡਰੈੱਸ ਰਿਹਰਸਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।