10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਅਜੀਤ ਡੈਸਕ 25-01-2026

ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੇ 77ਵੇਂ ਗਣਤੰਤਰ ਦਿਵਸ 26 ਜਨਵਰੀ 2026 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ 'ਚ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਹਰਪਾਲ ਸਿੰਘ ਚੀਮਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ | ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਵਿਚ ਸ਼ਾਮਲ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਵੀ ਲਈ | ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਐਸ. ਪੀ. ਡਾ: ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਡੀ. ਐਸ. ਪੀ. ਹੈੱਡਕੁਆਰਟਰ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | 26 ਜਨਵਰੀ 2026 ਨੂੰ ਜ਼ਿਲ੍ਹਾ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨੇਵਲ, ਐਨ. ਸੀ. ਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ | ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਬੈਠਕ ਵੀ ਕੀਤੀ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ | ਇਸ ਦੌਰਾਨ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

ਪਿਛਲੀ ਖ਼ਬਰ ਭੇਦਭਰੇ ਹਲਾਤਾਂ 'ਚ ਕਸਬਾ ਭਾਈਰੂਪਾ ਦਾ ਨੌਜਵਾਨ ਲਾਪਤਾ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਅੱਜ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।