12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਯੂਥ ਕਾਂਗਰਸ ਦੀ ਚੋਣ ਸੰਬੰਧੀ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 25-01-2026
ਮੌੜ ਮੰਡੀ, 24 ਜਨਵਰੀ (ਗੁਰਜੀਤ ਸਿੰਘ ਕਮਾਲੂ)- ਯੂਥ ਕਾਂਗਰਸ ਦੀ ਅਗਾਮੀਂ ਹੋਣ ਵਾਲੀ ਚੋਣ ਜਿਸ ਵਿਚ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕੀਤੀ ਜਾਣੀ ਹੈ, ਨੂੰ ਲੈ ਕੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਕੀਤੀ ਗਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਇਨ੍ਹਾਂ ਹੋਣ ਵਾਲੀਆਂ ਚੋਣਾਂ ਵਿਚ ਹਲਕਾ ਮੌੜ ਦੇ ਪ੍ਰਧਾਨ ਦੀ ਚੋਣ ਲਈ ਨਾਵਾਂ ਤੇ ਫੈਸਲਾ ਲੈਣ ਲਈ ਵਰਕਰਾਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ | ਇਸ ਮੌਕੇ ਬੋਲਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਵਿਚ ਮਜ਼ਬੂਤੀ ਲਈ ਕਾਂਗਰਸ ਪਾਰਟੀ ਦੇ ਸਾਰੇ ਵਰਕਰ ਅਤੇ ਅਹੁਦੇਦਾਰ ਇਸ ਚੋਣ ਵਿਚ ਹਿੱਸਾ ਲੈਣ | ਉਨ੍ਹਾਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆ ਚੋਣਾਂ ਵਿਚ ਜਿੱਤ ਲਈ ਹੁਣੇ ਤੋਂ ਤਿਆਰੀ ਆਰੰਭੀ ਜਾਵੇ ਅਤੇ ਬੂਥ ਪੱਧਰ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇ ਤਾਂ ਜੋ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਸੁਖਦੀਪ ਸਿੰਘ ਰਾਮਨਗਰ ਬਲਾਕ ਪ੍ਰਧਾਨ, ਹਰਲਾਲ ਸਿੰਘ ਬਲਾਕ ਪ੍ਰਧਾਨ ਰਾਮਪੁਰਾ, ਬੂਟਾ ਸਿੰਘ ਘੂੰਮਣ, ਮੰਦਰ ਸਿੰਘ ਸਵੈਚ, ਜਗਦੀਸ਼ ਸਿੰਘ ਦੀਸਾ ਕਮਾਲੂ, ਸੁਖਮੰਦਰ ਸਿੰਘ ਜੋਧਪੁਰ, ਰਜਿੰਦਰ ਸਿੰਘ ਜੋਧਪੁਰ, ਡਾ. ਧੰਨਾ ਸਿੰਘ ਜੋਧਪੁਰ, ਗਮਦੂਰ ਸਿੰਘ ਚਾਉਕੇ, ਲਖਵੀਰ ਸਿੰਘ ਨਾਜ਼ੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਕਿ੍ਸ਼ਨਾ ਗਊਸ਼ਾਲਾ ਅਤੇ ਮੰਦਿਰ ਕਮੇਟੀ ਵਿਖੇ ਗਊ ਭਲਾਈ ਕੈਂਪ ਲਗਾਇਆ ਅਗਲੀ ਖ਼ਬਰ ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੰਤਰੀਆਂ ਨੂੰ ਘੇਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।