12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੰਘਰਸ਼ੀ ਯੋਧਿਆਂ ਨੂੰ ਆਜ਼ਾਦੀ ਘੁਲਾਟੀਆਂ ਵਾਂਗ ਸਹੂਲਤਾਂ ਦਿੱਤੀਆਂ ਜਾਣ-ਮੀਹਾਂ <br/>

ਅਜੀਤ ਡੈਸਕ 25-01-2026
ਮਾਨਸਾ, 24 ਜਨਵਰੀ (ਸ.ਰਿ.)- ਐਮਰਜੈਂਸੀ ਦੌਰਾਨ ਪੰਜਾਬੀ ਸੂਬੇ ਲਈ ਸੰਘਰਸ਼ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਆਜ਼ਾਦੀ ਘੁਲਾਟੀਆਂ ਵਾਂਗ ਸਹੂਲਤਾਂ ਦਿੱਤੀਆਂ ਜਾਣ | ਇਹ ਮੰਗ ਸੰਘਰਸ਼ੀ ਯੋਧਾ ਐਕਸ਼ਨ ਕਮੇਟੀ ਮਾਨਸਾ ਦੇ ਪ੍ਰਧਾਨ ਮਨਜੀਤ ਸਿੰਘ ਮੀਹਾਂ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਘਰਸ਼ੀ ਯੋਧਿਆਂ ਨੂੰ ਜੋ ਪੈਨਸ਼ਨ ਸ਼ੁਰੂ ਕੀਤੀ ਹੈ, ਉਹ ਬਹੁਤ ਹੀ ਘੱਟ ਹੈ | ਉਨ੍ਹਾਂ ਦੱਸਿਆ ਕਿ ਯੋਧਿਆਂ ਨੇ ਜੇਲ੍ਹਾਂ ਕੱਟੀਆਂ ਹਨ ਅਤੇ ਆਪਣੇ ਰੁਜ਼ਗਾਰ ਵੀ ਗਵਾਏ ਸਨ | ਉਨ੍ਹਾਂ ਸਾਰੀਆਂ ਸਹੂਲਤਾਂ ਦੇਣ ਦੇ ਨਾਲ ਹੀ ਇਹ ਵੀ ਮੰਗ ਕੀਤੀ ਕਿ 26 ਜਨਵਰੀ ਤੇ 15 ਅਗਸਤ ਦੇ ਸਮਾਗਮਾਂ ਸਮੇਂ ਸੰਘਰਸ਼ੀ ਯੋਧਿਆਂ ਨੂੰ ਵੀ ਮਾਨ ਸਨਮਾਨ ਦਿੱਤਾ ਜਾਵੇ ਅਤੇ ਟੋਲ ਪਲਾਜੇ ਮੁਫ਼ਤ ਕੀਤੇ ਜਾਣ | ਜਥੇਦਾਰ ਜਸਵੰਤ ਸਿੰਘ ਜਵਾਹਰਕੇ, ਮਾਘ ਸਿੰਘ ਧਲੇਵਾਂ, ਗੁਰਮੇਲ ਕੌਰ, ਦਲੀਪ ਕੌਰ, ਅਮਰਜੀਤ ਸਿੰਘ ਹੀਰੋਂ ਕਲਾਂ, ਸ਼ਮਸ਼ੇਰ ਸਿੰਘ, ਭਜਨ ਸਿੰਘ, ਮਲਕੀਤ ਕੌਰ, ਗੁਲਾਬ ਕੌਰ ਦਾਤੇਵਾਜ, ਹਰਬੰਸ ਸਿੰਘ ਗੰਢੂ ਖ਼ੁਰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਤ ਸਮੇਂ ਰਾਹਗੀਰਾਂ ਨੂੰ ਪਿਆਰ ਦੇ ਜਾਲ 'ਚ ਫਸਾ ਕੇ ਲੁੱਟਣ ਵਾਲਾ ਗਰੋਹ ਗਿ੍ਫ਼ਤਾਰ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।