12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਾਕਿਯੂ ਪੰਜਾਬ ਦੇ ਵਫ਼ਦ ਵਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 25-01-2026
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਬਿਜਲੀ ਸੋਧ ਬਿੱਲ 2025 ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਕੇਂਦਰੀ ਬਿਜਲੀ ਮੰੰਤਰੀ ਮਨੋਹਰ ਲਾਲ ਖੱਟਰ (ਸਾਬਕਾ ਮੁੱਖ ਮੰਤਰੀ ਹਰਿਆਣਾ) ਨਾਲ ਮੁਲਾਕਾਤ ਕੀਤੀ ਗਈ, ਜਿਸ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਭਾਰਤੀ ਫਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ: ਜਗਤਾਰ ਸਿੰਘ ਗਿੱਲ ਨੇ ਕੀਤੀ | ਕਿਸਾਨ ਆਗੂਆਂ ਨੇ ਦੱਸਿਆ ਕਿ ਵਫ਼ਦ ਵਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਬਿਜਲੀ ਸੋਧ ਬਿੱਲ ਲਾਗੂ ਹੋਣ ਨਾਲ ਆਮ ਵਰਗ ਦੇ ਹੱਥੋਂ ਬਿਜਲੀ ਦੀ ਮੁੱਢਲੀ ਸਹੂਲਤ ਖੁੱਸ ਜਾਵੇਗੀ, ਜਿਸ ਲਈ ਉਨ੍ਹਾਂ ਦੀ ਜਥੇਬੰਦੀ ਸਮੇਤ ਸਮੂਹ ਕਿਸਾਨ-ਮਜ਼ਦੂਰ ਤੇ ਜਨਤਕ ਧਿਰਾਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ ਤੇ ਇਸ ਵਿਰੋਧ ਨੂੰ ਮੁੱਖ ਰੱਖਦਿਆਂ ਇਹ ਬਿਜਲੀ ਸੋਧ ਬਿੱਲ ਤੁਰੰਤ ਰੱਦ ਕੀਤਾ ਜਾਵੇ | ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਜੁੜੀਆਂ ਹੋਰ ਕਿਸਾਨੀ ਮੰਗਾਂ ਵੀ ਉਨ੍ਹਾਂ ਮੂਹਰੇ ਰੱਖੀਆਂ ਗਈਆਂ | ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਮੰਤਰੀ ਨੇ ਸ਼ਪੱਸ਼ਟ ਕੀਤਾ ਕਿ ਬਿਜਲੀ ਸੋਧ ਬਿੱਲ ਨੂੰ ਲਾਗੂ ਕਰਨਾ ਜਾਂ ਨਾ ਕਰਨਾ ਅੱਗੇ ਸੂਬਾ ਸਰਕਾਰਾਂ 'ਤੇ ਨਿਰਭਰ ਕਰਦਾ ਹੈ ਪਰ ਕੇਂਦਰ ਸਰਕਾਰ ਪੰਜਾਬ ਸਮੇਤ ਕਿਸੇ ਵੀ ਸੂਬੇ ਉਪਰ ਇਹ ਬਿੱਲ ਲਾਗੂ ਕਰਨ ਲਈ ਦਬਾਅ ਨਹੀਂ ਬਣਾਏਗੀ ਪਰ ਫੇਰ ਵੀ ਉਨ੍ਹਾਂ ਇਹ ਮਸਲਾ ਪ੍ਰਧਾਨ ਮੰਤਰੀ ਨਾਲ ਵਿਚਾਰ ਕੇ ਹੱਲ ਕੱਢਣ ਦਾ ਭਰੋਸਾ ਦਿੱਤਾ | ਆਗੂਆਂ ਨੇ ਮੰਗ ਕੀਤੀ ਪੰਜਾਬ ਸਰਕਾਰ ਬਿਜਲੀ ਸੋਧ ਬਿੱਲ ਖਿਲਾਫ਼ ਮਤਾ ਪਾਸ ਕਰਕੇ ਤੁਰੰਤ ਰੱਦ ਕਰੇ ਤੇ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਜਬਰੀ ਲੋਕਾਂ ਸਿਰ ਮੜਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਕੋਰ ਕਮੇਟੀ ਮੈਂਬਰ ਪ੍ਰਗਟ ਸਿੰਘ ਲਹਿਰਾ, ਗੁਰਜੰਟ ਸਿੰਘ ਧੀਮਾਨ ਤੇ ਅੰਕਿਤ ਸਹਿਗਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਖੱਟੀਆਂ ਮਿੱਠੀਆਂ ਯਾਦਾਂ ਵੰਡਦੀ, ਗੁਰੂ ਕਾਸ਼ੀ ਯੂਨੀਵਰਸਿਟੀ ਦੀ ਅਲੂਮਨੀ ਮੀਟ ਸਮਾਪਤ <br/> ਅਗਲੀ ਖ਼ਬਰ ਬਸੰਤ ਪੰਚਮੀ 'ਤੇ ਚਾਈਨਾ ਡੋਰ ਨੇ ਇਸ ਵਾਰ ਵੀ ਮਚਾਇਆ ਕਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।