06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੀੜਤ ਬੱਚੀਆਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ 'ਚ ਕੀਤੀਆਂ ਰੈਲੀਆਂ ਤੇ ਮੀਟਿੰਗਾਂ

ਅਜੀਤ ਡੈਸਕ 01-02-2026
ਮਾਨਸਾ, 31 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਮਹੀਨੇ ਸਥਾਨਕ ਸ਼ਹਿਰ 'ਚ ਨਬਾਲਗ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਭੰਮੇ ਖ਼ੁਰਦ, ਉੱਡਤ ਭਗਤ ਰਾਮ, ਭੈਣੀਬਾਘਾ, ਭੁਪਾਲ ਆਦਿ ਪਿੰਡਾਂ 'ਚ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਕਾ. ਗੁਰਮੀਤ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾ. ਬਲਵਿੰਦਰ ਸਿੰਘ ਘਰਾਂਗਣਾ ਨੇ ਕਿਹਾ ਕਿ ਜਬਰ ਜਨਾਹ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕਰਨ ਅਤੇ ਪੀੜਤ ਬੱਚੀਆਂ ਦੇ ਪਿਤਾ 'ਤੇ ਝੂਠਾ ਪਰਚਾ ਕਰ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਸਬੰਧ ਵਿਚ ਕੋਈ ਗੱਲ ਨਹੀਂ ਸੁਣੀ ਗਈ | ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਤਿੱਖਾ ਕੀਤਾ ਜਾਵੇਗਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ 6 ਫਰਵਰੀ ਨੂੰ ਐਸ. ਐਸ. ਪੀ. ਦਫ਼ਤਰ ਮਾਨਸਾ ਨੇੜੇ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਮਾਨਬੀਬੜੀਆਂ, ਦਰਸ਼ਨ ਸਿੰਘ ਦਾਨੇਵਾਲਾ, ਹਰਮੇਸ਼ ਸਿੰਘ ਭੰਮੇ, ਬਿੰਦਰ ਕੌਰ ਉੱਡਤ ਭਗਤ ਰਾਮ, ਬੂਟਾ ਸਿੰਘ ਭੁਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਫਲਾਈ ਓਵਰ ਨੇੜੇ ਭਿਆਨਕ ਹਾਦਸਾ, ਟਰੱਕ ਨੇ ਕਾਰ ਨੂੰ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।