06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 01-02-2026
ਲਹਿਰਾ ਮੁਹੱਬਤ, 31 ਜਨਵਰੀ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਧੂਰਕੋਟ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੇਵਾਦਾਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਲੋਕਲ ਗੁਰਦਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਸੀਰ ਸਿੰਘ ਬੁੱਗਰ ਦੀ ਮਿਹਨਤ ਕਰਕੇ ਤਿਆਰ ਕੀਤੀ ਟੀਮ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਦੇ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵਿਖਾਏ | ਇਸ ਤੋਂ ਇਲਾਵਾ ਢਾਡੀ ਜੱਥੇ ਨੇ ਪੜਾਵਾਂ ਦੌਰਾਨ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਦੇ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਦਾ ਆਨੰਦ ਮਾਣਦੀਆਂ ਸੰਗਤਾਂ ਗੁਰੂ ਸਾਹਿਬਾਨ ਨਾਲ ਪਰਿਕਰਮਾ ਕਰ ਰਹੀਆਂ ਸਨ | ਇਸ ਸਮੇਂ ਭਾਈ ਸੁਖਪਾਲ ਸਿੰਘ ਲਹਿਰਾ ਮੁਹੱਬਤ ਨੇ ਲੜੀਵਾਰ ਸਿੱਖ ਧਰਮ ਤੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰ ਸਿੱਖੀ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਨਗਰ ਦੀਆਂ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਭਰਵਾਂ ਸਵਾਗਤ ਕਰਦਿਆਂ ਸੰਗਤਾਂ ਲਈ ਲੰਗਰ ਦੀ ਸੇਵਾ ਕੀਤੀ | ਪਰਿਕਰਮਾ ਕਰਦੀਆਂ ਸੰਗਤਾਂ 'ਤੇ ਪੰਜ ਪਿਆਰਿਆਂ ਨੂੰ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਨੇ ਸਤਿਕਾਰ ਸਹਿਤ ਸਿਰੋਪਾਉ ਭੇਟ ਕਰਦਿਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਦਰਸ਼ਨ ਸਿੰਘ ਸੰਗਰ ਰੰਘਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਪੀੜਤ ਬੱਚੀਆਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ 'ਚ ਕੀਤੀਆਂ ਰੈਲੀਆਂ ਤੇ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।