06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰੱਸਾਕਸੀ ਵਿਚ ਮਾਰੀਆਂ ਮੱਲਾਂ

ਅਜੀਤ ਡੈਸਕ 01-02-2026
ਭਗਤਾ ਭਾਈਕਾ, 31 ਜਨਵਰੀ (ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਮਿਠੇਵਾਲ ਦੀਆਂ ਖੇਡਾਂ ਵਿਚ ਰੱਸਾਕਸੀ 'ਚ ਮੱਲ੍ਹਾਂ ਮਾਰੀਆਂ ਹਨ | ਗੁਰਮਤਿ ਵਿਦਿਆਲਿਆ ਕਲੱਬ ਦੇ ਸਹਿਯੋਗ ਨਾਲ ਉਕਤ ਰੱਸਾਕਸੀ ਦੇ ਮੁਕਾਬਲੇ ਹੋਏ | ਖਾਲਸਾ ਕਾਲਜ ਭਗਤਾ ਭਾਈਕਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਨੇ ਪੂਰੇ ਜੋਸ਼ ਅਤੇ ਟੀਮ ਵਰਕ ਨਾਲ ਭਾਗ ਲਿਆ | ਆਯੋਜਕਾਂ ਵਲੋਂ ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਖਿਡਾਰੀਆਂ ਦੀ ਕਾਬਲੀਅਤ ਦੀ ਪ੍ਰਸੰਸਾ ਕੀਤੀ ਗਈ | ਖਿਡਾਰੀਆਂ ਦੇ ਕਾਲਜ ਪਹੁੰਚਣ 'ਤੇ ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਵਲੋਂ ਫ਼ਿਜ਼ੀਕਲ ਵਿਭਾਗ ਦੇ ਮੁਖੀ ਪ੍ਰੋ: ਸੁਸ਼ਮਾ ਰਾਣੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਇਸੇ ਤਰ੍ਹਾਂ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਨਾਮਣਾ ਖੱਟ ਸਕਣ ਅਤੇ ਮਾਪਿਆਂ ਦਾ ਹੌਂਸਲਾ ਵਧਾਇਆ ਜਾ ਸਕੇ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਸਿੱਖਿਆ ਉਲੰਪੀਆਡ ਮੁਕਾਬਲੇ ਵਿਚ ਛਾਏ ਆਕਸਫੋਰਡ ਦੇ ਵਿਦਿਆਰਥੀ ਅਗਲੀ ਖ਼ਬਰ ਮਹਿਮਾ ਸਵਾਈ ਦੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਬਰਾੜ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।