06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਿੰਗਾਈ, ਬੇਰੁਜ਼ਗਾਰੀ ਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸੂਬਾ ਕੰਗਾਲੀ ਵੱਲ ਵਧਿਆ-ਕਾਂਗਰਸੀ ਆਗੂ

ਅਜੀਤ ਡੈਸਕ 01-02-2026
ਮੁੱਦਕੀ, 31 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਬਿਜਲੀ, ਪਾਣੀ, ਮਹਿੰਗਾਈ ਤੇ ਭਿ੍ਸ਼ਟਾਚਾਰ ਨੂੰ ਮੁੱਦੇ ਬਣਾ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਦੇ ਝੂਠੇ ਸਬਜ਼ਬਾਗ ਦਿਖਾ ਕੇ ਸਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸੂਬਾ ਮਹਿੰਗਾਈ, ਬੇਰੁਜ਼ਗਾਰੀ ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਕੰਗਾਲੀ ਵੱਲ ਵੱਧ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਾਂਗਰਸ ਪਾਰਟੀ ਦੀ ਸਰਕਾਰ ਦਾ ਇੰਤਜ਼ਾਰ ਕਰ ਲੱਗੇ ਹਨ | ਇਹ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਗਿੱਲ ਸੀਨੀਅਰ ਕਾਂਗਰਸੀ, ਪਰਮਜੀਤ ਸਿੰਘ ਬਰਾੜ, ਗੁਰਲਿਆਤ ਸਿੰਘ ਬਰਾੜ, ਸੁਖਚੈਨ ਸਿੰਘ ਖੋਸਾ, ਮਨਪ੍ਰੀਤ ਸਿੰਘ ਬਰਾੜ ਮਿਰਜ਼ੇ ਕੇ ਆਦਿ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਜੇ ਤੱਕ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਸੂਬੇ ਦੀ ਕਾਨੂੰਨ ਵਿਵਸਥਾ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਦਿਨ-ਦਿਹਾੜੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੈਂਗਸਟਰਾਂ ਵਲੋਂ ਸ਼ਰੇਆਮ ਗੋਲੀਬਾਰੀ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਥੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਉਥੇ ਕੋਈ ਵੱਡਾ ਵਪਾਰੀ ਪੰਜਾਬ ਅੰਦਰ ਇੰਡਸਟਰੀ ਸ਼ੁਰੂ ਕਰਨ ਤੋਂ ਕੰਨ੍ਹੀ ਕਤਰਾ ਰਿਹਾ ਹੈ, ਜਿਸ ਨਾਲ ਬੇਰੁਜ਼ਗਾਰੀ ਦਿਨੋ-ਦਿਨ ਵੱਧ ਰਹੀ ਹੈ | ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਕਾਂਗਰਸ ਪਾਰਟੀ ਸੂਬੇ 'ਚ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ |
ਪਿਛਲੀ ਖ਼ਬਰ ਪਾਕਿਸਤਾਨ ਤੋਂ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਕਿਯੂ (ਏਕਤਾ ਉਗਰਾਹਾਂ) ਵਲੋਂ ਜਲਾਲਾਬਾਦ ਦੇ ਪਿੰਡ ਡਿੱਬੀਪੁਰਾ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।