06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 01-02-2026
ਰਾਮਾਂ ਮੰਡੀ, 31 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਰਾਮਸਰਾ ਫਾਟਕ ਦੇ ਨਜ਼ਦੀਕ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ | ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਨੂੰ ਸੂਚਨਾ ਮਿਲਦੇ ਹੀ ਪ੍ਰਧਾਨ ਬੌਬੀ ਲਹਿਰੀ, ਮੈਂਬਰ ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾਂ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਿਸ ਦੀ ਲੱਤ ਟੁੱਟ ਗਈ ਅਤੇ ਡਾਕਟਰਾਂ ਵਲੋਂ ਫ਼ਸਟ ਏਡ ਦੇਣ ਤੋਂ ਬਾਅਦ ਜ਼ਖ਼ਮੀ ਨੂੰ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਪਹਿਚਾਣ ਕਾਲਾ ਸਿੰਘ ਵਾਸੀ ਪਿੰਡ ਰਾਮਸਰਾ ਵਜੋਂ ਹੋਈ ਹੈ |

ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੀ ਦੋ ਰੋਜ਼ਾ ਚੈਂਪੀਅਨਜ਼ ਮੀਟ ਸਮਾਪਤ ਅਗਲੀ ਖ਼ਬਰ ਅਸ਼ੀਰਵਾਦ ਮਾਈਕ੍ਰੋ ਫਾਈਨਾਂਸ ਕੰਪਨੀ 'ਚ ਲੱਖਾਂ ਰੁਪਏ ਦੀ ਧੋਖਾਧੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।