15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 06-04-2026
ਝੁਨੀਰ, 5 ਅਪ੍ਰੈਲ (ਸੰਜੀਵ ਸਿੰਗਲਾ)-ਕਸਬੇ ਦੇ ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਦੁਕਾਨ 'ਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਪਿਆ ਬਾਂਸ, ਸਿਰਕੀ, ਤਰਪਾਲਾਂ, ਫ਼ਰਿਜ, ਏ.ਸੀ., ਅਲਮਾਰੀ ਆਦਿ ਸੜ ਕੇ ਸੁਆਹ ਹੋ ਗਏ | ਜਾਣਕਾਰੀ ਦਿੰਦਿਆਂ ਮਨੀਸ਼ ਕੁਮਾਰ ਨੇ ਦੱਸਿਆ ਕਿ ਰਾਤ ਦੇ ਕਰੀਬ 2 ਵਜੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਮੌਕੇ 'ਤੇ ਪਹੁੰਚੀ ਫਾਇਰ ਬਿ੍ਗੇਡ ਵਲੋਂ ਦੁਕਾਨ 'ਚ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ |

ਪਿਛਲੀ ਖ਼ਬਰ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਦਾ ਵਿਰਾਸਤੀ ਤੇ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਸਮਾਪਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਵਿਧਾਇਕ ਬੁੱਧ ਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।