09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਡੀ.ਸੀ. ਨੇ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ <br/>

ਅਜੀਤ ਡੈਸਕ 14-04-2026

ਮਾਨਸਾ, 13 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਗਠਿਤ ਟਰੇਡਰਜ਼ ਕਮਿਸ਼ਨ ਦੀਆਂ ਸਮੱਸਿਆਵਾਂ ਦੇ ਹੱਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਵਪਾਰੀਆਂ ਨੂੰ ਵਪਾਰ ਜਾਂ ਹੋਰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾ ਕੇ ਪੋਰਟਲ 'ਤੇ ਅਪਲੋਡ ਕੀਤਾ ਜਾਵੇ | ਉਨ੍ਹਾਂ ਉਪ ਮੰਡਲ ਅਫ਼ਸਰਾਂ ਨੂੰ ਸਾਰੀਆਂ ਸ਼ਿਕਾਇਤਾਂ ਅਤੇ ਹਰ ਸੰਭਵ ਹੱਲ ਦਾ ਹਫ਼ਤੇ 'ਚ ਰੀਵਿਊ ਕਰਨ ਲਈ ਕਿਹਾ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ ਕਰ ਨਰਿੰਦਰ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਕਣਕ ਦੀ ਗੁਣਵੱਤਾ ਦੀ ਜਾਂਚ ਲਈ ਪੰਜਾਬ ਦੀਆਂ ਦਾਣਾ ਮੰਡੀਆਂ 'ਚ ਪੁੱਜੀਆਂ ਕੇਂਦਰੀ ਜਾਂਚ ਟੀਮਾਂ ਅਗਲੀ ਖ਼ਬਰ ਅੰਮਿ੍ਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿਸਤਾਨ-ਆਈ. ਐੱਸ. ਆਈ. ਦਾ ਹੱਥ ਆਇਆ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।