09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਪ੍ਰੀਤ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 14-04-2026

ਰਾਮਾ ਮੰਡੀ 13 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਤੋਂ ਬਾਅਦ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਹਰਤਾਵਲ ਸਿੰਘ ਸੁੱਖੀ ਸਿੱਧੂ, ਗੋਲਡੀ ਮਹੇਸ਼ਵਰੀ, ਦਵਿੰਦਰ ਜੈਨ, ਯੂਥ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕੋਟਬਖਤੂ, ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ, ਯੂਥ ਪ੍ਰਧਾਨ ਸੁਰਿੰਦਰਪਾਲ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਸੰਦੀਪ ਸਿੰਘ ਸਰਾ ਸੇਖੂ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਸਿੱਧੂ ਮਾਨਵਾਲਾ, ਦੀਦਾਰ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਰਾਮਾ ਮੰਡੀ, ਅਮਰਜੀਤ ਸਿੰਘ ਅਸੀਜਾ, ਅਮਰੀਕ ਸਿੰਘ ਘੁਲਿਆਣੀ, ਗੁਰਿੰਦਰ ਸਿੰਘ ਮੱਕੜ ਆਦਿ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵੇਲੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਹਲਕੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਤਹਿ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਨਸ਼ੇ ਦੀ ਵੱਧ ਡੋਜ਼ (ਮਾਤਰਾ) ਦੇ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਇਕ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਹਲਕਾ ਵਿਧਾਇਕ ਨੇ ਨਗਰ ਨਥਾਣਾ ਵਿਚ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।