10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 14-04-2026
ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਦਿਉਲ ਨੇ ਪੰਜਾਬ ਵਿੱਚ ਛੇਵਾਂ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਪਿ੍ੰਸੀਪਲ ਲਾਭ ਸਿੰਘ ਨੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਪੂਰੇ ਪਰਿਵਾਰ ਨੂੰ ਵਧਾਈ ਦਿੱਤੀ ਹੈ | ਕਮਲਪ੍ਰੀਤ ਕੌਰ ਪੁਲਾੜ ਯਾਤਰੀ ਬਣਨਾ ਚਾਹੁੰਦੀ ਹੈ ਅਤੇ ਉਸ ਨੇ ਅੱਠਵੀਂ ਕਲਾਸ ਵਿਚੋਂ 594 ਅੰਕ ਲੈ ਕੇ ਪਰਿਵਾਰ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਨੇ ਹੋਰ ਵਿਦਿਆਰਥੀਆਂ ਨੂੰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ |
ਪਿਛਲੀ ਖ਼ਬਰ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ, ਭਾਲ ਜਾਰੀ <br/> ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਾਰ ਸਵਾਰਾਂ ਵਲੋਂ ਕਾਰ... ਅਗਲੀ ਖ਼ਬਰ ਰਾਮਾਂ ਮੰਡੀ ਅੰਦਰ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਦਾ ਹੋਇਆ ਜਿਊਣਾ ਦੁੱਭਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।