11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 14-04-2026
ਬਾਲਿਆਂਵਾਲੀ, 13 ਅਪ੍ਰੈਲ (ਕੁਲਦੀਪ ਮਤਵਾਲਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਬਠਿੰਡਾ ਦੇ ਯੂਥ ਪ੍ਰਧਾਨ ਤੇ ਸਾਬਕਾ ਐਮ.ਸੀ ਗੁਰਦੀਪ ਸਿੰਘ ਅÏਲਖ ਵਾਸੀ ਮੰਡੀ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਹਰਕਰਨ ਸਿੰਘ ਅÏਲਖ ਦਾ ਦਿਹਾਂਤ ਹੋ ਗਿਆ¢ ਇਸ ਦੁੱਖ ਦੀ ਘੜੀ 'ਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਨੇ ਜਥੇਦਾਰ ਗੁਰਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਅੰਤਿਮ ਸਸਕਾਰ ਚ ਸ਼ਾਮਿਲ ਹੋ ਕੇ ਮਿ੍ਤਕ ਦੇਹ ਦੇ ਅੰਤਿਮ ਦਰਸ਼ਨ ਕੀਤੇ ਅਤੇ ਪਾਰਟੀ ਵੱਲੋਂ ਲੋਈ ਭੇਟ ਕਰਕੇ ਸ਼ਰਧਾਂਜਲੀ ਦਿੱਤੀ¢ ਇਸ ਮÏਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਰਕਰਨ ਸਿੰਘ ਨੇ ਅਕਾਲੀ ਮੋਰਚਿਆਂ ਚ ਭਾਗ ਲੈਂਦਿਆਂ ਲੰਬਾ ਸਮਾਂ ਜੇਲ੍ਹਾਂ ਕੱਟੀਆਂ ਕਿਉਂਕਿ ਉਨ੍ਹਾਂ ਦੇ ਅੰਦਰ ਕÏਮੀ ਜਜ਼ਬਾਤ ਇਸ ਕਦਰ ਸਨ ਕਿ ਪਰਿਵਾਰ ਤੋਂ ਵੱਧ ਕÏਮ ਜ਼ਰੂਰੀ ਸੀ¢ ਹਰਕਰਨ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੋਂ ਇਲਾਵਾ ਸਿੱਖ ਕÏਮ ਅਤੇ ਅਕਾਲੀ ਦਲ ਅੰਮਿ੍ਤਸਰ ਨੂੰ ਵੱਡਾ ਘਾਟਾ ਪਿਆ ਹੈ¢ ਇਹ ਪਰਿਵਾਰ ਸਿੱਖੀ ਸਿਧਾਂਤਾਂ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਕÏਮੀ ਜਥੇਬੰਦੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ 'ਚ ਜ਼ਿਲ੍ਹਾ ਬਠਿੰਡਾ ਦੇ ਯੂਥ ਵਿੰਗ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਬੇਸ਼ੱਕ ਗੁਰਦੀਪ ਸਿੰਘ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਪ੍ਰੰਤੂ ਉਨ੍ਹਾਂ ਦੇ ਅੰਦਰ ਕÏਮੀ ਜਜ਼ਬਾਤ ਹਰ ਵੇਲੇ ਧੜਕਦੇ ਹਨ¢ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰ ਦੇ ਸਿਰ ਤੇ ਹੱਥ ਰੱਖਦਿਆਂ ਕਿਹਾ ਕਿ ਮੈਂ ਅਤੇ ਸਮੁੱਚੀ ਪਾਰਟੀ ਤੁਹਾਡੇ ਨਾਲ ਚੱਟਾਨ ਵਾਂਗ ਖੜ੍ਹੀ ਹੈ¢ ਇਸ ਸਮੇਂ ਜ਼ਿਲ੍ਹਾ ਬਠਿੰਡਾ ਦੇ ਪਰਮਿੰਦਰ ਸਿੰਘ ਬਾਲਿਆਂਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਅਹੁਦੇਦਾਰ ਤੇ ਵਰਕਰ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਸੰਸਥਾਵਾਂ ਦੇ ਨੁਮਾਇੰਦੇ ਹਰਕਰਨ ਸਿੰਘ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਏ¢
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਡੀ.ਸੀ. ਵਲੋਂ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।