11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਦਫ਼ਤਰ ਅੱਗੇ ਧਰਨਾ <br/>

ਮਾਰਕਿਟ ਕਮੇਟੀ ਦਫ਼ਤਰ ਬਰੇਟਾ ਅੱਗੇ ਲਗਾਏ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ | ਤਸਵੀਰ : ਪਾਲ ਸਿੰਘ ਮੰਡੇਰ <br/> 14-04-2026
ਬਰੇਟਾ, 13 ਅਪ੍ਰੈਲ (ਪਾਲ ਸਿੰਘ ਮੰਡੇਰ)- ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਸਥਾਨਕ ਵੱਡੀ ਅਨਾਜ ਮੰਡੀ 'ਚ ਰੋਸ ਰੈਲੀ ਕਰਨ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰੰਤੂ 13 ਦਿਨ ਬੀਤ ਜਾਣ ਦੇ ਬਾਵਜੂਦ ਖ਼ਰੀਦ ਏਜੰਸੀਆਂ ਮੰਡੀਆਂ 'ਚ ਨਹੀਂ ਪਹੁੰਚੀਆਂ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ ਕੇਂਦਰ ਸਰਕਾਰ ਤੋਂ ਖ਼ਰੀਦ ਮਾਪ ਦੰਡਾਂ 'ਚ ਛੋਟ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਰ ਕੇ ਕਰਮਚਾਰੀਆਂ ਨੇ ਖ਼ਰੀਦ ਸ਼ੁਰੂ ਕਰਨ ਤੋਂ ਜਵਾਬ ਦਿੱਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਮੰਡੀਆਂ ਪੂਰੀ ਤਰਾਂ ਭਰ ਚੁੱਕੀਆਂ ਹਨ ਅਤੇ ਜਿਣਸ ਉਤਾਰਨ ਲਈ ਵੀ ਥਾਂ ਨਹੀਂ ਬਚੀ, ਜਿਸ ਕਰ ਕੇ ਕਿਸਾਨ ਕਣਕ ਨੂੰ ਘਰਾਂ ਦੇ ਵਿਹੜਿਆਂ 'ਚ ਉਤਾਰਨ ਲਈ ਮਜਬੂਰ ਹੋ ਗਏ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਮੇਜਰ ਸਿੰਘ ਗੋਬਿੰਦਪੁਰਾ, ਚਰਨਜੀਤ ਸਿੰਘ ਖ਼ਾਲਸਾ, ਮੇਲਾ ਸਿੰਘ ਦਿਆਲਪੁਰਾ, ਘੋਲਾ ਸਿੰਘ ਦਿਆਲਪੁਰਾ, ਭੋਲਾ ਸਿੰਘ ਕਾਹਨਗੜ੍ਹ, ਦਸੌਂਧਾ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਿਹਤ ਯੋਜਨਾ ਕਾਰਡ ਬਣਾਉਣ ਲਈ ਸਿਹਤ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।