11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ <br/>

ਅਜੀਤ ਡੈਸਕ 14-04-2026
ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ-ਸਾਰਣੀ ਸ਼ਡਿਊਲ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ 'ਚ ਨਗਰ ਨਿਗਮ ਬਠਿੰਡਾ ਦੇ ਨਾਲ- ਨਾਲ 6 ਨਗਰ ਕੌਂਸਲਾਂ ਦੀ ਚੋਣ, ਇਕ ਨਗਰ ਕਾਉਂਸਿਲ ਦੀ ਉਪ ਚੋਣ ਅਤੇ 8 ਨਗਰ ਪੰਚਾਇਤਾਂ ਦੀ ਚੋਣ ਹੋਣੀ ਹੈ | ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ 15 ਅਪ੍ਰੈਲ 2026 ਨੂੰ ਕੀਤੀ ਜਾਵੇਗੀ ਅਤੇ 17 ਤੋਂ 23 ਅਪ੍ਰੈਲ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ | ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੋਧ ਸੰਬੰਧੀ ਅਨੁਸੂਚੀ ਮੁਤਾਬਿਕ, ਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 14 ਵਿਚ ਦਰਸਾਏ ਅਨੁਸਾਰ ਕੋਈ ਵੀ ਯੋਗ ਵਿਅਕਤੀ ਫਾਰਮ ਨੰ. 7 (ਨਾਮ ਸ਼ਾਮਲ ਕਰਨ ਸੰਬੰਧੀ ਦਾਅਵੇ ਦੀ ਅਰਜ਼ੀ ਲਈ), ਫਾਰਮ ਨੰ: 8 (ਨਾਮ ਸ਼ਾਮਲ ਕਰਨ ਸੰਬੰਧੀ ਇਤਰਾਜ਼ ਲਈ) ਅਤੇ ਫਾਰਮ ਨੰ: 9 (ਇੱਕ ਐਂਟਰੀ ਵਿਚ ਵੇਰਵਿਆਂ ਬਾਰੇ ਇਤਰਾਜ਼ ਲਈ) ਰਾਹੀਂ ਬਿਨੈ ਕਰ ਸਕਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਫਾਰਮ ਨੰ: 7, 8 ਅਤੇ 9 ਨੂੰ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਬਿਨੈਕਾਰ ਵਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ 23.4.2026 ਨਿਰਧਾਰਿਤ ਕੀਤੀ ਗਈ ਹੈ | ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ, ਜਿਸ ਇਲਾਕੇ ਵਿਚ ਉਹ ਰਹਿੰਦਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ, ਨਗਰ ਕਾਉਂਸਿਲ ਭੁੱਚੋ ਮੰਡੀ, ਨਗਰ ਕਾਉਂਸਿਲ ਗੋਨਿਆਣਾ, ਨਗਰ ਕਾਉਂਸਿਲ ਕੋਟਫੱਤਾ, ਨਗਰ ਕਾਉਂਸਿਲ ਮੌੜ, ਨਗਰ ਕਾਉਂਸਿਲ ਰਾਮਾਂ ਅਤੇ ਨਗਰ ਕਾਉਂਸਿਲ ਸੰਗਤ ਦੀਆਂ ਚੋਣਾਂ ਹੋਣੀਆਂ ਹਨ | ਨਾਲ ਹੀ ਨਗਰ ਕਾਉਂਸਿਲ ਤਲਵੰਡੀ ਸਾਬੋ ਵਿਖੇ ਉਪ ਚੋਣ ਕਾਰਵਾਈ ਜਾਵੇਗੀ | ਇਸ ਤੋਂ ਇਲਾਵਾ ਭਗਤਾ ਭਾਈ ਕਾ, ਕੋਟਸ਼ਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈ ਰੂਪ, ਮਹਿਰਾਜ, ਕੋਠਾ ਗੁਰੂ ਅਤੇ ਮਲੂਕਾ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ |

ਪਿਛਲੀ ਖ਼ਬਰ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।