11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਭਾਰਤੀ ਜਨਤਾ ਪਾਰਟੀ ਕਿਸਾਨੀ ਮੁੱਦਿਆਂ 'ਤੇ ਗੰਭੀਰ-ਸਤਨਾਮ ਸਿੰਘ ਸੰਧੂ

ਅਜੀਤ ਡੈਸਕ 14-04-2026
ਮਾਨਸਾ/ਭੀਖੀ, 13 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਕਾਰ ਸਿੰਘ ਸਹੋਤਾ)- ਭਾਰਤੀ ਜਨਤਾ ਪਾਰਟੀ ਕਿਸਾਨੀ ਮੁੱਦਿਆਂ ਪ੍ਰਤੀ ਗੰਭੀਰ ਹੈ ਅਤੇ ਖੇਤੀ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ 'ਤੇ ਕੋਸ਼ਿਸ਼ਾਂ ਜਾਰੀ ਹਨ | ਇਹ ਪ੍ਰਗਟਾਵਾ ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਸੰਧੂ ਜਿੱਥੇ ਗੁਰਤੇਜ ਸਿੰਘ ਚਹਿਲ ਦੇ ਗ੍ਰਹਿ ਪਿੰਡ ਸਮਾਓਾ ਵਿਖੇ ਵੀ ਪਹੁੰਚੇ ਉੱਥੇ ਉਨ੍ਹਾਂ ਮਾਨਸਾ 'ਚ ਇਕ ਧਾਰਮਿਕ ਸਮਾਗਮ 'ਚ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਤੇ ਇਸ ਦੀ ਸ਼ੁੱਧਤਾ ਲਈ ਵਿਸ਼ੇਸ਼ ਉੱਦਮ ਕਰਨਾ ਪਾਰਟੀ ਦੀ ਵਿਸ਼ੇਸ਼ ਤਰਜੀਹ ਰਹੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰੀ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਨਹੀਂ ਕਰ ਰਹੀ ਅਤੇ ਰਾਜ ਦਾ ਹਿੱਸਾ ਨਾ ਪਾਉਣ ਕਰ ਕੇ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ ਹੀ ਨਸ਼ਾ ਮੁਕਤੀ, ਬੇਰੁਜ਼ਗਾਰੀ ਅਤੇ ਅਮਨ ਸ਼ਾਂਤੀ ਦੇ ਮੁੱਦੇ 'ਤੇ ਲੜੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਹਰ ਖੇਤਰ 'ਚ ਮੱਲਾਂ ਮਾਰ ਰਿਹਾ ਹੈ | ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸਤੀਸ਼ ਕੁਮਾਰ ਗੋਇਲ, ਰਾਕੇਸ਼ ਕੁਮਾਰ ਜੈਨ, ਦਲਜੀਤ ਸਿੰਘ ਦਰਸ਼ੀ, ਅਸ਼ੋਕ ਕਾਲੀ, ਪ੍ਰਸ਼ਾਤ ਸਿੰਗਲਾ, ਹਰਮਨ ਸਿੰਘ ਚਹਿਲ, ਦਰਸ਼ਨ ਸਿੰਘ ਦਰਸ਼ੀ, ਗੁਲਜ਼ਾਰ ਸਿੰਘ, ਕੇਵਲ ਸਿੰਘ, ਹਰਤੇਜ ਸਿੰਘ, ਸੁਖਦੇਵ ਸਿੰਘ, ਮਨਮੋਹਨ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ ਬਬਲੀ, ਬਲਵਿੰਦਰ ਸਿੰਘ, ਗੁਰਅੰਸ਼ ਸਿੰਘ ਚਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਨੌਜਵਾਨ ਭੱਲਾ ਨੇ ਮਹਿੰਗੇ ਭਾਅ ਦਾ ਆਈਫੋਨ ਵਾਪਸ ਕਰਕੇ ਇਮਾਨਦਾਰੀ ਦਿਖਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।