02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਕੱਲ੍ਹ <br/>

ਫਫੜੇ ਭਾਈਕੇ ਵਿਖੇ ਦਲਿਤ ਭਾਈਚਾਰੇ ਨਾਲ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਭਗਵੰਤ ਸਿੰਘ ਸਮਾਓਾ | ਤਸਵੀਰ : ਸੇਮੀ ਮਾਨਸਾ<br/> 04-06-2026

ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਦਲਿਤ ਪਰਿਵਾਰ ਦੇ ਨੌਜਵਾਨ ਨੂੰ ਘਰੋਂ ਲਿਜਾ ਕੇ ਗਾਇਬ ਕਰਨ ਵਾਲੇ ਵਿਅਕਤੀ ਦਾ ਬਚਾਅ ਕਰਨ ਖਿਲਾਫ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 5 ਜੂਨ ਨੂੰ ਐਸ. ਐਸ. ਪੀ. ਦਫਤਰ ਮਾਨਸਾ ਅੱਗੇ ਧਰਨਾ ਲਗਾਇਆ ਜਾਵੇਗਾ | ਇਹ ਐਲਾਨ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਪਿੰਡ 'ਚ ਪਰਿਵਾਰ ਦੇ ਹੱਕ 'ਚ ਦਲਿਤ ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਪੁਲਿਸ ਵਲੋਂ ਨੌਜਵਾਨ ਨੂੰ ਘਰੋਂ ਲਿਜਾ ਕੇ ਗਾਇਬ ਕਰਨ ਵਾਲੇ ਦਾ ਬਚਾਅ ਕੀਤਾ ਜਾ ਰਿਹਾ ਹੈ ਅਤੇ ਪਰਿਵਾਰਵਕ ਮੈਂਬਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ | ਸਮਾਓਾ ਨੇ ਦੱਸਿਆ ਕਿ ਨੌਜਵਾਨ 9 ਮਹੀਨੇ ਪਹਿਲਾਂ ਸਰਦੂਲਗੜ੍ਹ ਨੇੜਲੇ ਪਿੰਡ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਫਫੜੇ ਭਾਈਕੇ ਦੇ ਵਿਅਕਤੀ ਨਾਲ ਘਰੋਂ ਗਿਆ ਸੀ ਅਤੇ ਹਾਲੇ ਤੱਕ ਵਾਪਸ ਨਹੀਂ ਆਇਆ | ਉਨ੍ਹਾਂ ਦੋਸ਼ ਲਗਾਇਆ ਕਿ ਪੀੜਤ ਪਰਿਵਾਰ 4 ਮਹੀਨਿਆਂ ਤੋਂ ਇਨਸਾਫ਼ ਲਈ ਭੀਖੀ ਥਾਣੇ 'ਚ ਧੱਕੇ ਖਾ ਰਿਹਾ ਹੈ | ਇਸ ਮੌਕੇ ਜਰਨੈਲ ਸਿੰਘ ਮਾਨਸਾ, ਗੁਰਜੰਟ ਸਿੰਘ ਫਫੜੇ, ਜੱਗਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਦੁਕਾਨ 'ਚੋਂ ਨਕਦੀ ਚੋਰੀ ਕਰਨ ਵਾਲਾ ਮੋਟਰਸਾਈਕਲ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।