ਬਠਿੰਡਾ, 3 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਆਈ ਲਵ ਬਠਿੰਡਾ ਪੁਆਇੰਟ ਪਾਰਕ 'ਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ, ਸੰਦੀਪ ਗਿੱਲ ਆਈ ਲਵ ਬਠਿੰਡਾ ਪੁਆਇੰਟ ਪਾਰਕ 'ਚ ਮੌਕੇ 'ਤੇ ਪਹੁੰਚੀ, ਜਿੱਥੇ ਇਕ ਦਿਹਾੜੀਦਾਰ ਮਜ਼ਦੂਰ ਦੀ ਲਾਸ਼ ਪਈ ਸੀ | ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਪੁਲਿਸ ਟੀਮ ਵਲੋਂ ਘਟਨਾ ਸਥਾਨ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ, ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਦੀ ਮਦਦ ਨਾਲ ਅਣਪਛਾਤੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ | ਸਹਾਰਾ ਦੇ ਸੰਦੀਪ ਗੋਇਲ ਨੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਇਸ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |