02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਅਧਿਕਾਰੀ ਨਾਲ-ਨਾਲ ਨਿਪਟਾਰਾ ਕਰਨ- ਡਿਪਟੀ ਕਮਿਸ਼ਨਰ

ਅਜੀਤ ਡੈਸਕ 04-06-2026

ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋਂ-ਨਾਲ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਜਦੋਂ ਹੀ ਕਮਿਸ਼ਨ ਦੇ ਪੋਰਟਲ 'ਤੇ ਜ਼ਿਲ੍ਹੇ ਨਾਲ ਸੰਬੰਧਿਤ ਸ਼ਿਕਾਇਤ ਪੁੱਜਦੀ ਹੈ ਤਾਂ ਸੰਬੰਧਿਤ ਵਿਭਾਗ ਦੇ ਮੁਖੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਾਰਥੀ ਨੂੰ ਉਸ ਦੀ ਸ਼ਿਕਾਇਤ ਦੇ ਨਿਵਾਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਯਤਨਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਏ ਅਤੇ ਪ੍ਰਾਰਥੀ ਇਸ ਗੱਲ ਤੋਂ ਭਲੀਭਾਂਤ ਜਾਣੂ ਹੋਣੇ ਚਾਹੀਦੇ ਹਨ ਕਿ ਉਨ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦੇ ਹੱਲ ਲਈ ਕੀ ਉਪਰਾਲੇ ਕੀਤੇ ਜਾ ਰਹੇ ਹਨ | ਮੀਟਿੰਗ ਦੌਰਾਨ ਵਪਾਰੀਆਂ ਵਲੋਂ ਧਿਆਨ 'ਚ ਲਿਆਂਦੇ ਮਾਮਲਿਆਂ ਬਾਰੇ ਅਧਿਕਾਰੀਆਂ ਨਾਲ ਵਿਸਥਾਰ 'ਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਈਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਦੌਰਾਨ ਬੁਨਿਆਦੀ ਸੁਵਿਧਾਵਾਂ ਜਿਵੇਂ ਜਲ ਸਪਲਾਈ, ਸਾਫ਼ ਸਫ਼ਾਈ, ਸੜਕਾਂ ਦੇ ਨਿਰਮਾਣ ਕਾਰਜਾਂ, ਦਾਣਾ ਮੰਡੀਆਂ, ਸੀਵਰੇਜ, ਗਲੀਆਂ ਨਾਲੀਆਂ ਦੀ ਉਸਾਰੀ, ਬਿਜਲੀ ਸਪਲਾਈ, ਲਾਵਾਰਸ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਭੇਜਣ ਆਦਿ ਦੇ ਮੁੱਦਿਆਂ ਨੂੰ ਧਿਆਨ 'ਚ ਲਿਆਉਂਦੇ ਹੋਏ ਸਥਾਈ ਹੱਲ ਦੀ ਹਦਾਇਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਆਸ਼ੂ ਬਾਂਸਲ ਜ਼ਿਲ੍ਹਾ ਚੇਅਰਮੈਨ, ਬਲਵਿੰਦਰ ਸਿੰਘ ਚੇਅਰਪਰਸਨ, ਮਨੋਜ ਗੋਇਲ ਚੇਅਰਮੈਨ ਟਰੇਡਰਜ਼ ਕਮਿਸ਼ਨ, ਲਲਿਤ ਜੈਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਜਾਰੀ <br/> ਸਾਮਾਨ ਖੋਹਣ ਆਏ ਨਸ਼ੇ 'ਚ ਧੁੱਤ ਦੋ ਵਿਅਕਤੀ ਆਪਣਾ ਮੋਟਰਸਾਈਕਲ ਖੁਹਾ... ਅਗਲੀ ਖ਼ਬਰ ਹੜਤਾਲ 'ਤੇ ਚੱਲ ਰਹੇ ਸੇਵਾ ਕੇਂਦਰਾਂ ਦੇ ਤਿੰਨ ਸੌ ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।