ਬਠਿੰਡਾ, 3 ਜੂਨ (ਅਵਤਾਰ ਸਿੰਘ)- ਸਥਾਨਕ ਜਨਤਾ ਨਗਰ ਦੀ ਗਲੀ ਸਥਿਤ ਇਕ ਘਰ ਦੇ ਇਕ ਕਮਰੇ 'ਚ ਇਕ ਵਿਅਕਤੀ ਦੀ ਖੂਨ ਨਾਲ ਲਥਪਥ ਲਾਸ਼ ਪਈ ਹੈ, ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਗੁੱਲੀ ਠਾਕੁਰ ਘਟਨਾ ਸਥਾਨ 'ਤੇ ਪਹੁੰਚੀ, ਜਿੱਥੇ ਉਨ੍ਹਾਂ ਦੇਖਿਆ ਕਿ ਕਮਰੇ ਵਿਚ ਇਕ ਵਿਅਕਤੀ ਦੀ ਖੂਨ ਨਾਲ ਲਥਪਥ ਲਾਸ਼ ਪਈ ਸੀ | ਸਹਾਰਾ ਟੀਮ ਨੇ ਕੈਨਾਲ ਕਾਲੋਨੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਕੈਨਾਲ ਕਾਲੋਨੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ 'ਤੇ ਸੱਟਾਂ ਦੇ ਨਿਸ਼ਾਨ ਸਨ | ਫੋਰੈਂਸਿਕ ਵਿਭਾਗ ਦੀ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜਤਾਲ ਕੀਤੀ | ਪੁਲਿਸ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ | ਮਿ੍ਤਕ ਟਾਇਲਾਂ ਲਗਾਉਣ ਦਾ ਮਿਸਤਰੀ ਸੀ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ | ਮਿ੍ਤਕ ਦੀ ਪਹਿਚਾਣ ਸੁਰੇਂਦਰ ਕੁਮਾਰ ਵਾਸੀ ਜਨਤਾ ਨਗਰ ਵਜੋਂ ਹੋਈ ਹੈ |