03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ ਕੱਲ੍ਹ

ਅਜੀਤ ਡੈਸਕ 04-06-2026
ਬਰੇਟਾ, 3 ਜੂਨ (ਪਾਲ ਸਿੰਘ ਮੰਡੇਰ)- ਬੀਤੇ ਦਿਨੀਂ ਕਿ੍ਸ਼ਨਾ ਮੰਦਰ ਚੌਂਕ 'ਚ ਕਰਿਆਨੇ ਦੀ ਦੁਕਾਨ ਕਰ ਰਹੇ ਪਿ੍ੰਸ ਕੁਮਾਰ ਨਾਂਅ ਦੇ ਵਿਅਕਤੀ 'ਤੇ ਸ਼ਹਿਰ ਦੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਜਿਸ 'ਚ ਸਥਾਨਕ ਪੁਲਿਸ ਨੇ ਪਿ੍ੰਸ ਕੁਮਾਰ ਦੇ ਬਿਆਨਾਂ 'ਤੇ 3 ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਪਰ ਕਈ ਦਿਨ ਬੀਤ ਜਾਣ ਤੋ ਬਾਅਦ ਵੀ ਹਾਲੇ ਤੱਕ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਹੀਂ ਹੋਈ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਅਤੇ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਕੁਮਾਰ ਬਿੱਟੂ ਨੇ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਕਰਨ ਨੂੰ ਲੈ ਕੇ 5 ਜੂਨ ਨੂੰ ਪੂਰਾ ਬਾਜ਼ਾਰ ਬੰਦ ਕਰ ਕੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਇਨਕੁਆਰੀ ਦਾ ਬਹਾਨਾ ਲਗਾ ਕੇ ਉਨ੍ਹਾਂ ਨੂੰ ਸ਼ਹਿ ਦੇ ਰਹੀ ਹੈ | ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਦੋਸ਼ੀਆਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਐਸ. ਡੀ. ਐਮ. ਸਰਦੂਲਗੜ੍ਹ ਵਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ ਸੰਬੰਧੀ ਇਕੱਤਰਤਾ <br/> ਅਗਲੀ ਖ਼ਬਰ ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।