03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਸ. ਡੀ. ਐਮ. ਸਰਦੂਲਗੜ੍ਹ ਵਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ ਸੰਬੰਧੀ ਇਕੱਤਰਤਾ <br/>

ਅਜੀਤ ਡੈਸਕ 04-06-2026
ਸਰਦੂਲਗੜ੍ਹ, 3 ਜੂਨ (ਜੀ.ਐਮ. ਅਰੋੜਾ)- ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਸੰਬੰਧੀ ਇੱਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਰਾਜ 'ਚ ਐਸ.ਆਈ.ਆਰ. ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ ਅਤੇ ਸ਼ਡਿਊਲ ਅਨੁਸਾਰ ਸਿਖਲਾਈ ਤੇ ਗਣਨਾ ਫਾਰਮਾਂ ਦੀ ਪਿ੍ੰਟਿੰਗ 15 ਤੋਂ 24 ਜੂਨ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ 25 ਜੂਨ ਤੋਂ 24 ਜੁਲਾਈ ਤੱਕ ਗਣਨਾ ਫਾਰਮ ਵੰਡੇ ਜਾਣਗੇ ਅਤੇ ਵੋਟਰਾਂ ਵਲੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣਗੇ | ਐਸ.ਡੀ.ਐਮ. ਨੇ ਦੱਸਿਆ ਕਿ ਗਣਨਾ ਫਾਰਮਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾਂ 3 ਅਗਸਤ ਨੂੰ ਕੀਤੀ ਜਾਵੇਗੀ ਜਦਕਿ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 2 ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਵਲੋਂ ਹੁਣ ਤੱਕ 95.25 ਪ੍ਰਤੀਸ਼ਤ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਮਾਨਸਾ ਜ਼ਿਲ੍ਹਾ ਰਾਜ ਭਰ 'ਚੋਂ ਮੋਹਰੀ ਸਥਾਨ 'ਤੇ ਹੈ | ਇਸ ਮੌਕੇ ਅਮਨਦੀਪ ਸਿੰਘ, ਮੁਨੀਸ਼ ਕੁਮਾਰ, ਸਤਪਾਲ ਵਰਮਾ, ਗਗਨਦੀਪ ਸਿੰਘ, ਰਾਮ ਚੰਦਰ, ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 15 ਜੂਨ ਤੋਂ ਪਹਿਲਾਂ ਰਜਿਸਟਰੇਸ਼ਨ ਕਰਵਾਉਣਾ ਜ਼ਰੂਰੀ <br/> ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ... ਅਗਲੀ ਖ਼ਬਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।