03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡ ਜੇਠੂਕੇ ਲਾਗੇ ਟਰੱਕ ਦੀ ਲਪੇਟ 'ਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ

ਅਜੀਤ ਡੈਸਕ 04-06-2026
ਟਰੱਕ ਚਾਲਕ ਵੀ ਜ਼ਖ਼ਮੀ
ਚਾਉਕੇ, 3 ਜੂਨ (ਮਨਜੀਤ ਸਿੰਘ ਘੜੈਲੀ)- ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਜੇਠੂਕੇ ਦੇ ਪੈਟਰੋਲ ਪੰਪ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕੀ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ¢ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੂੰ ਦੀਆਂ ਗੱਠਾਂ ਦਾ ਭਰਿਆ ਇਕ ਟਰੱਕ ਜੋ ਰਾਮਪੁਰਾ ਤੋਂ ਬਰਨਾਲਾ ਸਾਈਡ ਵੱਲ ਜਾ ਰਿਹਾ ਸੀ ਤਾਂ ਪਿੰਡ ਜੇਠੂਕੇ ਲਾਗੇ ਅਚਾਨਕ ਟਰੱਕ ਬੇਕਾਬੂ ਹੋ ਗਿਆ ਅਤੇ ਉਸ ਨੇ ਸੜਕ ਕਿਨਾਰੇ ਜਾ ਰਹੇ ਰਾਮ ਸਿੰਘ ਵਾਸੀ ਜੇਠੂਕੇ ਨੰੂ ਆਪਣੀ ਲਪੇਟ ਵਿਚ ਲੈ ਲਿਆ ਅਤੇ ਸੜਕ ਕਿਨਾਰੇ ਖੜ੍ਹੇ ਇਕ ਦਰੱਖਤ ਨਾਲ ਜਾ ਟਕਰਾਇਆ¢ ਟੱਕਰ ਇੰਨੀ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ¢ ਹਾਦਸੇ ਦੀ ਆਵਾਜ਼ ਸੁਣਦੇ ਹੀ ਵੱਡੀ ਗਿਣਤੀ ਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ¢ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਹਾਦਸਾਗ੍ਰਸਤ ਵਾਹਨ ਵਿਚ ਫਸੇ ਰਾਮ ਸਿੰਘ ਜੇਠੂਕੇ ਨੰੂ ਬਾਹਰ ਕੱਢਿਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ¢ ਇਸ ਹਾਦਸੇ ਚ ਟਰੱਕ ਚਾਲਕ ਵੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ¢ ਘਟਨਾ ਦੀ ਸੂਚਨਾ ਮਿਲਣ ਤੇ ਮਿੰਨੀ ਸਹਾਰਾ ਕਲੱਬ ਤਪਾ ਅਤੇ ਸਹਾਰਾ ਕਲੱਬ ਰਾਮਪੁਰਾ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਅਤੇ ਵਲੰਟੀਅਰਾਂ ਨੇ ਪੁਲਿਸ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਰਾਹਤ ਕਾਰਜਾਂ 'ਚ ਹਿੱਸਾ ਲਿਆ¢
ਪਿਛਲੀ ਖ਼ਬਰ ਸਰੀਰਕ ਤੰਦਰੁਸਤੀ ਲਈ ਸਾਈਕਲ ਚਲਾਉਣਾ ਸਮੇਂ ਦੀ ਲੋੜ–ਡਾ. ਸਿੰਗਲਾ <br/> ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਵਿੱਤੀ ਮਦਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।