ਬੁਢਲਾਡਾ, 3 ਜੂਨ (ਸਵਰਨ ਸਿੰਘ ਰਾਹੀ)- ਹਰਿਆਣਾ ਰਾਜ ਦੇ ਕੈਥਲ ਵਿਖੇ ਹੋਈ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਅੰਡਰ-19 ਵਰਗ ਮੁਕਾਬਲੇ ਦੇ 63 ਕਿੱਲੋ ਭਾਰ ਵਰਗ 'ਚ ਸੋਨੇ ਦਾ ਤਗਮਾ ਹਾਸਲ ਕਰ ਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂਅ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਚੰਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਵਿਦਿਆਰਥੀਆਂ ਨੂੰ ਹਰ ਸੰਭਵ ਮੌਕਾ ਪ੍ਰਦਾਨ ਕਰਦਾ ਹੈ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਖਿਡਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਿਹਨਤ, ਲਗਨ ਅਤੇ ਦਿ੍ੜ੍ਹ ਨਿਸ਼ਚੇ ਨਾਲ ਕੰਮ ਕੀਤਾ ਜਾਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ | ਉਨ੍ਹਾਂ ਕਿਹਾ ਕਿ ਇਸ ਸਫਲਤਾ ਦੇ ਪਿੱਛੇ ਸਕੂਲ ਦੇ ਡੀ.ਪੀ.ਈ. ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਸਿਮਰਨ ਮੈਡਮ ਅਤੇ ਦਮਨ ਮੈਡਮ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਕੋਆਰਡੀਨੇਟਰ ਮੈਡਮ ਕਿਰਨ ਮਠਾੜੂ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |