03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਿਭਾਗੀ ਤੇ ਜ਼ਮੀਨੀ ਕੰਮਾਂ ਦਾ ਮੁਕੰਮਲ ਬਾਈਕਾਟ <br/> ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਰੋਸ ਧਰਨਾ 7 ਨੂੰ <br/>

ਅਜੀਤ ਡੈਸਕ 04-06-2026
ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਸੇਵਾਵਾਂ ਨਿਭਾ ਰਹੇ ਸੋਸ਼ਲ ਕਰਮਚਾਰੀਆਂ ਵਲੋਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 7 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਰੋਸ ਧਰਨਾ ਦਿੱਤਾ ਜਾਵੇਗਾ ਜਦਕਿ 3 ਜੂਨ ਤੋਂ ਵਿਭਾਗੀ ਤੇ ਜ਼ਮੀਨੀ ਕੰਮਾਂ ਦਾ ਪੂਰਨ ਤੌਰ 'ਤੇ ਬਾਈਕਾਟ ਰਹੇਗਾ | ਉਨ੍ਹਾਂ ਆਖਿਆ ਕਿ ਕਰਮਚਾਰੀਆਂ ਦੀ ਭਰਤੀ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਲਿਖਤੀ ਪ੍ਰੀਖਿਆ ਅਤੇ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਆਧਾਰ 'ਤੇ ਕੀਤੀ ਗਈ ਸੀ ਪ੍ਰੰਤੂ ਕਰਮਚਾਰੀ ਹਾਲੇ ਵੀ ਠੇਕੇ 'ਤੇ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਹਾਲ ਹੀ 'ਚ ਜਾਰੀ ਕੀਤੀ ਗਈ ਐਕਸਟੈਨਸ਼ਨ ਦੌਰਾਨ ਕਰਮਚਾਰੀਆਂ ਦਾ ਬਣਦਾ 10 ਫ਼ੀਸਦੀ ਸਾਲਾਨਾ ਇੰਕਰੀਮੈਂਟ ਰੋਕ ਦਿੱਤਾ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸਰਵਿਸ ਨਿਯਮਾਂ ਤਹਿਤ ਬੇਸਿਕ-ਪੇ 'ਤੇ ਰੈਗੂਲਰ ਕੀਤਾ ਜਾਵੇ, ਰੋਕਿਆ 10 ਫ਼ੀਸਦੀ ਸਾਲਾਨਾ ਇੰਕਰੀਮੈਂਟ ਤੁਰੰਤ ਜਾਰੀ ਕੀਤਾ ਜਾਵੇ, ਅਪ੍ਰੈਲ 2023 ਤੋਂ ਬੰਦ ਯਾਤਰਾ ਭੱਤਾ ਤੇ ਬਕਾਏ ਜਾਰੀ ਕੀਤੇ ਜਾਣ ਅਤੇ ਜ਼ਬਰਦਸਤੀ ਕੀਤੇ ਤਬਾਦਲੇ ਵੀ ਤੁਰੰਤ ਰੱਦ ਕੀਤੇ ਜਾਣ | ਇਸ ਤੋਂ ਇਲਾਵਾ ਸਾਲ 2021 ਦੀ ਲੰਬਿਤ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰ ਕੇ ਨਵੇਂ ਕਰਮਚਾਰੀਆਂ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ | ਇਸ ਮੌਕੇ ਮਨਦੀਪ ਸਿੰਘ ਮਾਨਸਾ, ਹਰਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਚਮਕੌਰ ਸਿੰਘ, ਨਿਸ਼ੂ ਰਾਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਰੋਸ ਧਰਨਾ 7 ਨੂੰ <br/> ਅਗਲੀ ਖ਼ਬਰ ਚੰਨਪ੍ਰੀਤ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।