03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

108 ਐਂਬੂਲੈਂਸ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਅਜੀਤ ਡੈਸਕ 04-06-2026
ਬਠਿੰਡਾ, 3 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- 108 ਐਂਬੂਲੈਂਸ ਪੰਜਾਬ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਉਹ ਪਿਛਲੇ 15 ਸਾਲ ਤੋਂ ਇਕ ਨਿੱਜੀ ਕੰਪਨੀ ਅਧੀਨ ਆਊਟਸੋਰਸ ਕਾਮੇ ਬਣ ਕੇ ਕੰਮ ਕਰਦੇ ਆ ਰਹੇ ਹਨ, ਪਿਛਲੀਆਂ ਸਰਕਾਰਾਂ ਨੇ ਜੋ ਆਊਟਸੋਰਸ ਸਕੀਮ ਚਲਾਈ ਸੀ, ਉਸ ਨੇ ਪੰਜਾਬ ਦੇ ਕਈ ਪਰਿਵਾਰਾਂ ਦਾ ਬਹੁਤ ਜ਼ਿਆਦਾ ਘਾਣ ਕੀਤਾ ਹੈ | ਅੱਜ ਮਹਿੰਗਾਈ ਦੇ ਦੌਰ ਵਿਚ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਸਿਹਤ ਮੰਤਰੀ ਵਲੋਂ 108 ਐਂਬੂਲੈਂਸ ਮੁਲਜ਼ਮਾਂ ਨੂੰ ਆਊਟਸੋਰਸ ਵਿਚੋਂ ਬਾਹਰ ਕੱਢ ਕੇ ਪੰਜਾਬ ਸਰਕਾਰ ਅਧੀਨ ਪੱਕਾ ਕਰਨਾ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਜਸਦੀਪ ਸਿੰਘ, ਉਪ ਪ੍ਰਧਾਨ ਅਰਵਿੰਦ ਚੌਹਾਨ, ਜਰਨਲ ਸਕੱਤਰ ਰਕੇਸ਼ ਕੁਮਾਰ, ਸਕੱਤਰ ਜੋਗਾ ਸਿੰਘ, ਪੈੱ੍ਰਸ ਸਕੱਤਰ ਸੁਖਦੀਪ ਸਿੰਘ ਅਤੇ ਖ਼ਜ਼ਾਨਚੀ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਆਪ ਪਾਰਟੀ ਵਲੋਂ ਪੰਜਾਬ 'ਚ ਸਤਾ ਹਾਸਲ ਕਰਨ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ, ਕਿ ਉਹ ਠੇਕੇਦਾਰੀ ਸਿਸਟਮ ਪੰਜਾਬ ਵਿਚੋਂ ਖ਼ਤਮ ਕਰਨਗੇ ਅਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਊਟਸੋਰਸ ਮੁਲਜ਼ਮਾਂ ਨੂੰ ਸਰਕਾਰ ਦੇ ਅਧੀਨ ਲੈਣ ਲਈ ਬਿਆਨ ਦਿੱਤਾ ਸੀ, ਜਿਸ ਵਿਚ ਵੱਖ-ਵੱਖ ਵਿਭਾਗ ਦੇ ਮੁਲਾਜ਼ਮ ਸ਼ਾਮਿਲ ਹਨ | ਪਰ 108 ਐਂਬੂਲੈਂਸ ਦਾ ਜ਼ਿਕਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਸ਼ੰਕਾ ਸੀ ਕਿ ਸਰਕਾਰ ਨੇ 108 ਵਿਭਾਗ ਦਾ ਨਾਮ ਇਸ ਆਊਟਸੋਰਸ ਦੇ ਵਿਚ ਨਹੀਂ ਰੱਖਿਆ ਅਤੇ ਮੁਲਾਜ਼ਮਾਂ ਵਿਚ ਇਸ ਗੱਲ ਦਾ ਭਾਰੀ ਰੋਸ ਸੀ, ਪਰ ਜਦੋਂ ਉਨ੍ਹਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਹੋਈ, ਤਾਂ ਉਨ੍ਹਾਂ ਪੱਕੇ ਹੋਣ ਦਾ ਪੂਰਨ ਭਰੋਸਾ ਦਿੱਤਾ ਗਿਆ, ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ | ਜਿਸ ਨਾਲ 108 ਐਂਬੂਲੈਂਸ ਮੁਲਾਜ਼ਮਾਂ ਦੇ ਮਨਾਂ ਵਿਚ ਖ਼ੁਸ਼ੀ ਦੀ ਲਹਿਰ ਉੱਠੀ ਅਤੇ ਸਰਕਾਰ ਦਾ ਧੰਨਵਾਦ ਕੀਤਾ | ਪੈੱ੍ਰਸ ਸਕੱਤਰ ਸੁਖਦੀਪ ਸਿੰਘ ਨੇ ਕਿਹਾ ਕਿ ਜੇਕਰ ਇਸ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਸਾਨੂੰ ਝੂਠੇ ਲਾਰੇ ਵਿਚ ਰੱਖਿਆ ਜਾਂ ਕਾਣੀ ਵੰਡ ਕੀਤੀ ਤਾਂ ਉਹ ਸੜਕਾਂ 'ਤੇ ਸਰਕਾਰ ਦਾ ਵਿਰੋਧ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਗੁਰਬਿੰਦਰ ਕੌਰ ਭਗਤਾ ਇਸਤਰੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੀ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਮਲੂਕਾ ਨੇ ਨਗਰ ਪੰਚਾਇਤ ਚੋਣਾਂ 'ਚ ਹਾਰੇ ਉਮੀਦਵਾਰਾਂ ਦਾ ਵਧਾਇਆ ਹੌਂਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।