04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 04-06-2026
ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ 'ਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਤੇ ਧਰਨਾ ਲਗਾਉਣ 'ਤੇ ਪਾਬੰਦੀ ਲਗਾਈ ਹੈ |
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ 'ਚ ਦਰਜ ਕਰਵਾਉਣ
ਜ਼ਿਲੇ੍ਹ 'ਚ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, 'ਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਂਅ ਅਤੇ ਮੁਕੰਮਲ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ 'ਚ ਤੁਰੰਤ ਦਰਜ਼ ਕਰਵਾਉਣ¢ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਮਕਾਨ ਕਿਰਾਏ 'ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ |
ਸੂਰਾਂ ਨੂੰ ਖੁੱਲ੍ਹੇ ਛੱਡਣ 'ਤੇ ਪਾਬੰਦੀ
ਇਕ ਹੋਰ ਹੁਕਮ 'ਚ ਜ਼ਿਲ੍ਹੇ ਵਿਚ ਘਰਾਂ 'ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਖੁੱਲ੍ਹੇ ਛੱਡਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਪਰੋਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਚਿੱਟੇ ਸਮੇਤ ਕਾਬੂ ਅਗਲੀ ਖ਼ਬਰ ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।