04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਘੱਲੂਘਾਰਾ ਰੋਸ ਮਾਰਚ 'ਚ ਮਾਲਵੇ 'ਚੋਂ ਵੱਡੀ ਗਿਣਤੀ ਸੰਗਤ ਹਿੱਸਾ ਲਵੇਗੀ-ਬਾਬਾ ਮਹਿਰਾਜ <br/>

ਅਜੀਤ ਡੈਸਕ 04-06-2026
ਬਠਿੰਡਾ, 3 ਜੂਨ (ਸੱਤਪਾਲ ਸਿੰਘ ਸਿਵੀਆਂ)-ਜੂਨ ਚੁਰਾਸੀ ਤੀਜਾ ਘੱਲੂਘਾਰਾ ਦੀ 42ਵੀਂ ਵਰ੍ਹੇਗੰਢ ਮੌਕੇ ਸਰਗਰਮ ਸਿੱਖ ਜਥੇਬੰਦੀ ਦਲ਼ ਖਾਸਲਾ ਵਲੋਂ 5 ਜੂਨ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਘੱਲੂਘਾਰਾ ਯਾਦਗਰੀ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿਚ ਬਠਿੰਡਾ, ਮਾਨਸਾ ਸਮੇਤ ਮਾਲਵੇ ਦੀ ਸੰਗਤ ਵੱਡੀ ਗਿਣਤੀ 'ਚ ਸ਼ਾਮਲ ਹੋਵੇਗੀ | ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀਤਾ | ਉਨ੍ਹਾਂ ਦੱਸਿਆ ਕਿ 5 ਜੂਨ ਦੇ ਮਾਰਚ ਉਪਰੰਤ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਜਾਵੇਗੀ ਅਤੇ ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਰੋਸ ਵਜੋਂ 6 ਜੂਨ ਨੂੰ ਅੰਮਿ੍ਤਸਰ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਗਿਆ ਹੈ | ਦਲ ਖਾਲਸਾ ਦੇ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜੀਵਨ ਸਿੰਘ ਗਿੱਲ ਕਲਾਂ, ਭਗਵਾਨ ਸਿੰਘ ਸੰਧੂ ਤੇ ਰਾਮ ਸਿੰਘ ਢਿਪਾਲੀ ਨੇ ਦੱਸਿਆ ਕਿ ਇਹ ਘੱਲੂਘਾਰਾ ਯਾਦਗਰੀ ਮਾਰਚ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ ਤੱਕ ਪੁੱਜੇਗਾ | ਉਨਾਂ ਇਸ ਰੋਸ ਮਾਰਚ ਵਿਚ ਸੰਗਤਾਂ ਨੂੰ ਪਹਿਲਾਂ ਵਾਂਗ ਵੱਡੀ ਗਿਣਤੀ 'ਚ ਹਿੱਸਾ ਲੈਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 'ਘੱਲ਼ੂਘਾਰਾ ਦਿਵਸ' ਸੰਬੰਧੀ ਤਿੰਨ ਰੋਜ਼ਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।