15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਪੁਲਿਸ ਲਾਠੀਚਾਰਜ ਦੀ ਨਿੰਦਾ

ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਸ.ਰਿ.)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ ਨੇ ਪਾਵਰਕਾਮ ਦਫ਼ਤਰ ਪਟਿਆਲਾ ਅੱਗੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਹੱਕ ਮੰਗਦੇ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਆਖਿਆ ਕਿ ਚੋਣਾਂ ਸਮੇਂ ਘਰ-ਘਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਪਹੁੰਚਾਉਣ ਦੇ ਕੀਤੇ ਵਾਅਦਿਆਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਬੇਰੁਜ਼ਗਾਰਾਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ | ਇਸ ਪੁਲਿਸ ਵਧੀਕੀ ਖਿਲਾਫ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਚੇਤਨ ਲੋਕਾਂ ਨੂੰ ਸੰਘਰਸ਼ ਦਾ ਸੱਦਾ ਦਿੰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੀੜਤ ਲੋਕ ਸਬਕ ਸਿਖਾਉਣ ਤੋਂ ਗੁਰੇਜ਼ ਨਹੀਂ ਕਰਨਗੇ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ 'ਚ ਲੱਗੀ ਦੋ ਰੋਜ਼ਾ ਅੰਤਰਰਾਸ਼ਟਰੀ ਚਿੱਤਰਕਲਾ ਪ੍ਰਦਰਸ਼ਨੀ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਿਆਲਾ ਪੁਲਿਸ ਦੇ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।