08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

12.35 ਗ੍ਰਾਮ ਚਿੱਟੇ ਸਮੇਤ 2 ਨਸ਼ਾ ਤਸਕਰ ਆਏ ਪੁਲਿਸ ਅੜਿੱਕੇ

ਅਜੀਤ ਡੈਸਕ 21-06-2026

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ)- ਸੂਬੇ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 12.35 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਦਬੋਚਿਆ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰਿੰਦਰ ਸਿੰਘ, ਸਹਾਇਕ ਥਾਣੇਦਾਰ ਰਾਜਿੰਦਰ ਕੁਮਾਰ ਅਤੇ ਹੋਲਦਾਰ ਦੁੱਲਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਵਿਚ ਵੱਖ-ਵੱਖ ਥਾਵਾਂ ‘ਤੇ ਦੋ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਲਈ ਘੁੰਮ ਰਹੇ ਹਨ। ਜਿਸ ਤਹਿਤ ਪੁਲਿਸ ਨੇ ਗੋਨਿਆਣਾ ਮੰਡੀ ਵਿਖੇ ਦਾਣਾ ਮੰਡੀ ਕੋਲ ਆਪਣਾ ਜਾਲ ਵਿਛਾ ਕੇ ਜਦੋਂ ਉਕਤ ਇਲਾਕੇ ਵਿਚ ਜਦੋਂ ਸ਼ੱਕ ਦੇ ਆਧਾਰਿਤ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6.25 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਜਸਵੰਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਨਿਆਣਾ ਮੰਡੀ (ਬਠਿੰਡਾ) ਵਜੋਂ ਕੀਤੀ ਹੈ ਅਤੇ ਦੂਸਰੇ ਪੜਾਅ ਦੌਰਾਨ ਪੁਲਿਸ ਨੇ ਪਿੰਡ ਮਹਿਮਾ ਸਰਜਾ ਵਿਖੇ ਵਿਛਾਏ ਜਾਲ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 6.10 ਗ੍ਰਾਮ ਚਿੱਟਾ ਬਰਾਮਦ ਕੀਤਾ। ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਅਰਮਾਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਹਿਮਾ ਸਰਜਾ (ਬਠਿੰਡਾ) ਵਜੋਂ ਕੀਤੀ ਹੈ। ਪੁਲਿਸ ਨੇ ਉਕਤ ਦੋਨੋਂ ਨਸ਼ਾ ਤਸਕਰਾਂ ਜਸਵੰਤ ਸਿੰਘ ਵਾਸੀ ਗੋਨਿਆਣਾ ਮੰਡੀ ਅਤੇ ਅਰਮਾਨਦੀਪ ਸਿੰਘ ਵਾਸੀ ਮਹਿਮਾ ਸਰਜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠ ਜਾਨ ਦੇ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ ਅਗਲੀ ਖ਼ਬਰ ‘ਪਿਤਾ’ ਪਰਿਵਾਰ ਦਾ ਪਾਲਣਹਾਰ, ਬੱਚਿਆਂ ਦੇ ਸੁਪਨਿਆਂ ਦਾ ਸਿਰਜਣਹਾਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।