09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਇੱਕ ਕਿੱਲੋ ਅਫ਼ੀਮ ਸਮੇਤ ਰਾਜਸਥਾਨ ਦਾ ਰਹਿਣ ਵਾਲਾ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 21-06-2026

ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ): ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਏਮਜ਼ ਵਲੋਂ ਰਾਜਸਥਾਨ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਵੱਡੀ ਮਾਤਰਾ ‘ਚ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਬਠਿੰਡਾ ‘ਚ ਮੁਕੱਦਮਾ ਦਰਜ ਕੀਤਾ ਹੈ। ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਏਮਜ਼ ਪੁਲਿਸ ਚੌਕੀ ਦੇ ਇੰਚਾਰਜ ਧਰਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬਠਿੰਡਾ-ਡੱਬਵਾਲੀ ਸੜਕ ‘ਤੇ ਸ਼ੱਕੀ ਵਿਅਕਤੀਆਂ ਸੰਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਜੋਧਪੁਰ ਰੋਮਾਣਾ ਨਜ਼ਦੀਕ ਇਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਨੇ ਪਿੱਛਾ ਕਰਕੇ ਦਬੋਚ ਲਿਆ ਤੇ ਉਸ ਕੋਲ ਇਕ ਲਿਫ਼ਾਫ਼ੇ ਵਿਚ ਕੋਈ ਨਸ਼ੀਲਾ ਪਦਾਰਥ ਹੋਣ ‘ਤੇ ਉਸ ਦੀ ਗਜ਼ਟਿਡ ਪੁਲਿਸ ਅਧਿਕਾਰੀ ਦੀ ਮੌਜੂਦਗੀ ਵਿਚ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਡੀ.ਐਸ.ਪੀ. ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਸੁਨੀਲ ਕੁਮਾਰ ਵਾਸੀ ਸੰਗਰੀਆ (ਰਾਜਸਥਾਨ) ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਬਠਿੰਡਾ ‘ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਉਸ ਨੂੰ ਅਦਾਲਤ ‘ਚ ਪੇਸ਼ ਹੋਰ ਪੁੱਛ-ਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਦੇ ਇਤਿਹਾਸ ਬਾਰੇ ਜਾਗਰੂਕ ਕਰਨਾ ਜ਼ਰੂਰੀ- ਵਿਜੇਪਾਲ ਕੌਂਸਲਰ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।