09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਝੁਨੀਰ ਪੁਲਿਸ ਨੇ ਬੱਸ ਸਟੈਂਡ ‘ਤੇ ਵਿਸ਼ੇਸ਼ ਨਾਕਾ ਲਗਾਇਆ

ਅਜੀਤ ਡੈਸਕ 21-06-2026

ਝੁਨੀਰ, 20 ਜੂਨ (ਸੰਜੀਵ ਸਿੰਗਲਾ)- ਝੁਨੀਰ ਪੁਲਿਸ ਵਲੋਂ ਥਾਣਾ ਮੁਖੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਵਿਸ਼ੇਸ਼ ਨਾਕਾ ਲਗਾਇਆ ਗਿਆ। ਨਾਕੇ ਦੌਰਾਨ ਰਾਹਗੀਰਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਡੀ.ਐਸ.ਪੀ ਸਰਦੂਲਗੜ੍ਹ ਮਨਜੀਤ ਸਿੰਘ ਨੇ ਵੀ ਚੈਕਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਚੌਕਸੀ ਰੱਖੀ ਜਾਵੇ। ਥਾਣਾ ਮੁਖੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀਆਂ ਨਾਕਾਬੰਦੀਆਂ ਅਤੇ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸਹਾਇਕ ਥਾਣੇਦਾਰ ਮੇਵਾ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ਾ ਮੁਕਤੀ ਅਭਿਆਨ ਤਹਿਤ ਜਾਗਰੂਕਤਾ ਰੈਲੀ ਅਗਲੀ ਖ਼ਬਰ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਦੇ ਇਤਿਹਾਸ ਬਾਰੇ ਜਾਗਰੂਕ ਕਰਨਾ ਜ਼ਰੂਰੀ- ਵਿਜੇਪਾਲ ਕੌਂਸਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।