09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਸ਼ਾ ਮੁਕਤੀ ਅਭਿਆਨ ਤਹਿਤ ਜਾਗਰੂਕਤਾ ਰੈਲੀ

ਅਜੀਤ ਡੈਸਕ 21-06-2026

ਲਹਿਰਾ ਮੁਹੱਬਤ, 20 ਜੂਨ (ਚਰਨਜੀਤ ਸਿੰਘ): ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜ਼ਿਜ ‘ਚ ਵਿਦਿਆਰਥੀਆਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਸਹੁੰ ਚੁੱਕ ਸਮਾਗਮ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਨੇ ਵਚਨ ਲਿਆ ਕਿ ਉਹ ਆਪਣੇ ਜੀਵਨ ‘ਚ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਹੋਰਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਜਾਗਰੂਕ ਕਰਨਗੇ। ਜਾਗਰੂਕਤਾ ਰੈਲੀ ‘ਚ ਵਿਦਿਆਰਥੀਆਂ ਨੇ ਹੱਥਾਂ ‘ਚ ਬੈਨਰ ਫੜ ਕੇ ਨਸ਼ਿਆਂ ਖ਼ਿਲਾਫ਼ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਹਰ ਇਕ ਨੂੰ ਇਸ ਬੁਰਾਈ ਦੇ ਖ਼ਿਲਾਫ਼ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਥਾਪਨਾ ‘ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਪਿਛਲੀ ਖ਼ਬਰ ਭੀਖੀ ਨਹਿਰ ‘ਚ ਪਏ ਪਾੜ ਨੂੰ ਪੂਰਨ ਅਤੇ ਲੋਕਾਂ ਦੀ ਹਿਫ਼ਾਜ਼ਤ ਲਈ ਥਾਣਾ ਮੁਖੀ ਦੀ ਪ੍ਰਸ਼ੰਸਾ ਅਗਲੀ ਖ਼ਬਰ ਝੁਨੀਰ ਪੁਲਿਸ ਨੇ ਬੱਸ ਸਟੈਂਡ ‘ਤੇ ਵਿਸ਼ੇਸ਼ ਨਾਕਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।