09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

-‘ਮਾਮਲਾ ਮੁੱਖ ਮੰਤਰੀ ਨਾਲ ਸੰਬੰਧਿਤ ਵਿਵਾਦਿਤ ਵੀਡੀਓ� ਦਾ’-ਆਮ ਆਦਮੀ ਪਾਰਟੀ ਵਲੋਂ ਹਰਸਿਮਰਤ ਕੌਰ ਬਾਦਲ ਦੇ ਦਫਤਰ ਮੂਹਰੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 21-06-2026

ਬਠਿੰਡਾ, 20 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਿਤ ਵਿਵਾਦਿਤ ਵੀਡੀ� ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਵਲੋਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫਤਰ ਮੂਹਰੇ ਧਰਨਾ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਆਪ ਵਲੰਟੀਅਰ ਹਰਸਿਮਰਤ ਕੌਰ ਬਾਦਲ ਦੇ ਦਫਤਰ ਦਾ ਘਿਰਾ� ਕਰਨ ਲਈ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧੇ ਜਿਨ੍ਹਾਂ ਨੂੰ ਪਹਿਲਾਂ ਤੋਂ ਤਾਇਨਾਤ ਪੁਲਿਸ ਬਲ ਵਲੋਂ ਰੋਕਿਆ ਗਿਆ ਤੇ ਇਸ ਦੌਰਾਨ ਦੋਵੇਂ ਧਿਰਾਂ ਵਿਚਕਾਰ ਮਾਮੂਲੀ ਖਿੱਚੋਤਾਣ ਵੀ ਹੋਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਪ ਆਗੂਆਂ ਨੇ ਵਿਵਾਦਿਤ ਵੀਡੀ� ‘ਚ ਮੁੱਖ ਮੰਤਰੀ ਭਗਵੰਤ ਮਾਨ ਨਾ ਹੋਣ ਦਾ ਦਾਅਵਾ ਕਰਦਿਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੁੱਖ ਮੰਤਰੀ ਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਲਈ ਉਨ੍ਹਾਂ ਵਰਗੀ ਸ਼ਕਲ ਦਾ ਜਾਅਲੀ ਬੰਦਾ ਤਿਆਰ ਕਰਕੇ ਗੁਰੂ ਸਹਿਬਾਨਾਂ ਦੇ ਪ੍ਰਚਲਿਤ ਚਿੱਤਰਾਂ ਦਾ ਅਪਮਾਨ ਕਰਨ ਦੀ ਵੀਡੀ� ਬਣਾਈ ਗਈ ਹੈ, ਜਿਸ ਸਬੰਧੀ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪਣੇ ਸਿਆਸੀ ਹਿੱਤਾਂ ਖ਼ਾਤਰ ਵਰਤਦੇ ਹੋਏ ਜਥੇਦਾਰ ਸਾਹਿਬਾਨਾਂ ‘ਤੇ ਦਬਾ� ਪਾ ਕੇ ਉਨ੍ਹਾਂ ਤੋਂ ਮੁੱਖ ਮੰਤਰੀ ਵਿਰੁੱਧ ਹੁਕਮਨਾਮਾ ਜਾਰੀ ਕਰਵਾਇਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਵਿਵਾਦਿਤ ਵੀਡੀ� ਰਾਹੀਂ ਵਿਰੋਧੀਆਂ ਵਲੋਂ ਮੁੱਖ ਮੰਤਰੀ ਦੀ ਸ਼ਖ਼ਸੀਅਤ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਦਕਿ ਪੰਜਾਬ ਦੇ ਲੋਕ ਸਭ ਕੁਝ ਭਲੀ ਭਾਂਤ ਜਾਣਦੇ ਹਨ ਤੇ ਸਰਕਾਰ ਦੇ ਕੀਤੇ ਕੰਮਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਤੇ ਮੁੜ ਪੰਜਾਬ ‘ਚ ਅਗਲੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ, ਜਿਸ ਤੋਂ ਡਰਿਆ ਅਕਾਲੀ ਦਲ (ਬ) ਭਗਵੰਤ ਮਾਨ ਨੂੰ ਬਦਨਾਮ ਕਰਨ ਦੀਆਂ ਅਜਿਹੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਇਸ ਮੌਕੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਪਰਮਜੀਤ ਸਿੰਘ ਕੋਟਫੱਤਾ, ਅੰਮ੍ਰਿਤ ਲਾਲ ਅਗਰਵਾਲ, ਰਾਜਨ ਅਮਰਦੀਪ ਸਿੰਘ, ਬਲਜੀਤ ਸਿੰਘ ਬੱਲੀ, ਸੁਰਿੰਦਰ ਸਿੰਘ ਬਿੱਟੂ (ਸਾਰੇ ਚੇਅਰਮੈਨ), ਬਲਦੇਵ ਸਿੰਘ ਪੀ.ਆਈ.ਐਸ., ਸਿੱਖਿਆ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ, ਹਲਕਾ ਇੰਚਾਰਜ ਜਸਵਿੰਦਰ ਛਿੰਦਾ ਨੰਦਗੜ੍ਹ, ਰਣਜੀਤ ਸਿੰਘ ਮਠਾੜੂ, ਟਹਿਲ ਸਿੰਘ ਬੁੱਟਰ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮ ਬਠਿੰਡਾ ਦੇ ਕੌਂਸਲਰ ਮੌਜੂਦ ਸਨ।

ਪਿਛਲੀ ਖ਼ਬਰ ਬਿਜਲੀ ਦੀ ਕਮੀ ਕਾਰਨ ਪੰਜਾਬ ਵਿਚ ਅਣ-ਐਲਾਨੇ ਕੱਟ ਲੱਗਣੇ ਸ਼ੁਰੂ ਅਗਲੀ ਖ਼ਬਰ ਕੱਚੇ ਬਿਜਲੀ ਮੁਲਾਜ਼ਮਾਂ ਨੂੰ ਰੋਲ ’ਤੇ ਲੈਣ ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।