09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਡੀ.ਟੀ.ਐੱਫ. ਵਲੋਂ ਅਧਿਆਪਕਾਂ ਦੀਆਂ ਚੋਣ ਡਿਊਟੀ ਦੌਰਾਨ ਬਦਲੀਆਂ ’ਤੇ ਰੋਕ ਲਗਾਉਣ ਦਾ ਵਿਰੋਧ

ਅਜੀਤ ਡੈਸਕ 21-06-2026

ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ)- ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੰਜਾਬ ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ‘ਚ ਲੱਗੇ ਅਧਿਆਪਕ ਬੀ.ਐਲ.�ਜ਼. ਦੀਆਂ ਬਦਲੀਆਂ ‘ਤੇ ਰੋਕ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ, ਇਹ ਰੋਕ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਗੁਰਮੇਲ ਮਲਕਾਣਾ, ਸੂਬਾ ਉੱਪ-ਪ੍ਰਧਾਨ ਬੇਅੰਤ ਫੁਲੇਵਾਲਾ, ਅੰਮ੍ਰਿਤਪਾਲ ਮਾਨ, ਮੋਹਨ ਮਲਕਾਣਾ, ਗੁਰਮੇਲ ਸਿੰਘ, ਨਿਰਮਲ ਸਰਾਂ ਤੇ ਨਛੱਤਰ ਜੇਠੂਕੇ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿਚ ਸਪੱਸ਼ਟ ਤੌਰ ‘ਤੇ ਕੇਵਲ ਉਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਨਾ ਕਰਨ ਦੀ ਗੱਲ ਕੀਤੀ ਗਈ ਹੈ ਜੋ ਸਿੱਧੇ ਤੌਰ ‘ਤੇ ਚੋਣ ਪ੍ਰਕਿਰਿਆ ਦੇ ਨਿਰਵਹਣ ਨਾਲ ਜੁੜੇ ਡੀ.ਈ.�. ਅਤੇ ਈ.ਆਰ.�. ਤੇ ਏ.ਈ.ਆਰ.�. ਵਰਗੇ ਅਹੁਦਿਆਂ ‘ਤੇ ਤਾਇਨਾਤ ਹਨ ਪਰ ਸਿੱਖਿਆ ਵਿਭਾਗ ਅਤੇ ਚੋਣ ਅਧਿਕਾਰੀਆਂ ਵਲੋਂ ਇਸ ਦੀ ਗਲਤ ਵਿਆਖਿਆ ਕਰਦਿਆਂ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੇ ਤਬਾਦਲੇ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਅਤੇ ਮੁਲਾਜ਼ਮਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਆਪਕ ਬੀ.ਐਲ.�. ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਡਿਊਟੀ ਨਿਭਾ ਰਿਹਾ ਹੈ ਤਾਂ ਉਸ ਦੀ ਡਿਊਟੀ ਨਵੇਂ ਸਥਾਨ ‘ਤੇ ਵੀ ਜਾਰੀ ਰੱਖੀ ਜਾ ਸਕਦੀ ਹੈ ਜਾਂ ਲੋੜ ਪੈਣ ‘ਤੇ ਬਦਲਵੀਂ ਵਿਵਸਥਾ ਕੀਤੀ ਜਾ ਸਕਦੀ ਹੈ ਪਰ ਚੋਣ ਡਿਊਟੀਆਂ ਦੀ ਆੜ ਵਿਚ ਤਬਾਦਲਿਆਂ ‘ਤੇ ਪੂਰਨ ਰੋਕ ਲਗਾਉਣਾ ਬਿਲਕੁਲ ਜਾਇਜ਼ ਨਹੀਂ ਹੈ। ਹਰਜਿੰਦਰ ਸੇਮਾ, ਤਰਸੇਮ ਸਿੱਧੂ, ਬੂਟਾ ਰੋਮਾਣਾ, ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਜਤਿੰਦਰ ਸ਼ਰਮਾ, ਬਲਜਿੰਦਰ ਸਿੱਧੂ, ਜਗਤਾਰ ਸੰਦੋਹਾ, ਗੁਰਮੇਲ ਗਿਆਨਾ, ਗੁਰਸੇਵਕ ਫੂਲ, ਅੰਮ੍ਰਿਤਪਾਲ ਫੂਲ ਤੇ ਗੋਬਿੰਦ ਸਿੰਘ ਨੇ ਮੰਗ ਕੀਤੀ ਕਿ ਬਦਲੀਆਂ ‘ਤੇ ਰੋਕ ਲਗਾਉਣ ਵਾਲਾ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਹੀ ਵਿਆਖਿਆ ਕਰਦਿਆਂ ਬਦਲੀ ਪ੍ਰਕਿਰਿਆ ਬਿਨਾਂ ਰੁਕਾਵਟ ਜਾਰੀ ਰੱਖੀ ਜਾਵੇ, ਨਹੀਂ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ।

ਪਿਛਲੀ ਖ਼ਬਰ ਕਾਲਾਂਵਾਲੀ ਵਿਚ ਟਰੈਫਿਕ ਚਾਲਾਨਾਂ ਤੇ ਜੁਰਮਾਨਿਆਂ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਦੀ ਕਮੀ ਕਾਰਨ ਪੰਜਾਬ ਵਿਚ ਅਣ-ਐਲਾਨੇ ਕੱਟ ਲੱਗਣੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।