ਭਾਜਪਾ ਸਮਰਪਿਤ ਵਰਕਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਫ਼ੈਸਲੇ ਨਾ ਥੋਪੇ-ਉੱਭਾ
ਮਾਨਸਾ, 4 ਅਗਸਤ (ਸਟਾਫ਼ ਰਿਪੋਰਟਰ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮਰਪਿਤ ਵਰਕਰਾਂ ਦੀ ਰਾਇ ਨੂੰ ਨਜ਼ਰ-ਅੰਦਾਜ਼ ਕਰ ਕੇ ਉੱਪਰੋਂ ਫ਼ੈਸਲੇ ਨਾ ਥੋਪੇ। ਇੱਥੇ ਜਾਰੀ ਬਿਆਨ ‘ਚ ਉਨ੍ਹਾਂ ਆਖਿਆ ਕਿ ਪਿਛਲੇ ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ਕੰਮ ਕਰ ਰਹੇ ਵਰਕਰਾਂ ਦੇ ਹੌਸਲੇ ਟੁੱਟ ਰਹੇ ਹਨ ਕਿਉਂਕਿ ਪੰਜਾਬ ਭਾਜਪਾ ‘ਚ ਹੁਣ ਚਾਪਲੂਸੀ, ਗੁੱਟਬਾਜ਼ੀ ਅਤੇ ਹੋਰ ਪਾਰਟੀਆਂ ‘ਚੋਂ ਆਏ ਅਮੀਰਜ਼ਾਦਿਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ, ਜਿਸ ਨਾਲ ਟਕਸਾਲੀ ਵਰਕਰਾਂ ਦਾ ਮਨੋਬਲ ਡਿੱਗ ਰਿਹਾ ਹੈ।
ਮਾਨਸਾ, 4 ਅਗਸਤ (ਸਟਾਫ਼ ਰਿਪੋਰਟਰ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮਰਪਿਤ ਵਰਕਰਾਂ ਦੀ ਰਾਇ ਨੂੰ ਨਜ਼ਰ-ਅੰਦਾਜ਼ ਕਰ ਕੇ ਉੱਪਰੋਂ ਫ਼ੈਸਲੇ ਨਾ ਥੋਪੇ। ਇੱਥੇ ਜਾਰੀ ਬਿਆਨ ‘ਚ ਉਨ੍ਹਾਂ ਆਖਿਆ ਕਿ ਪਿਛਲੇ ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ਕੰਮ ਕਰ ਰਹੇ ਵਰਕਰਾਂ ਦੇ ਹੌਸਲੇ ਟੁੱਟ ਰਹੇ ਹਨ ਕਿਉਂਕਿ ਪੰਜਾਬ ਭਾਜਪਾ ‘ਚ ਹੁਣ ਚਾਪਲੂਸੀ, ਗੁੱਟਬਾਜ਼ੀ ਅਤੇ ਹੋਰ ਪਾਰਟੀਆਂ ‘ਚੋਂ ਆਏ ਅਮੀਰਜ਼ਾਦਿਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ, ਜਿਸ ਨਾਲ ਟਕਸਾਲੀ ਵਰਕਰਾਂ ਦਾ ਮਨੋਬਲ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਵਲੋਂ ਪੰਜਾਬ ਦੀਆਂ ਸਮਾਜਿਕ, ਸੱਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਪਰਿਸਥਿਤੀਆਂ ਨੂੰ ਸਮਝੇ ਬਿਨਾਂ ਪਾਰਟੀ ਚਲਾਉਣ ਦੀ ਕੋਸ਼ਿਸ਼ ਘਾਤਕ ਸਾਬਤ ਹੋ ਸਕਦੀ ਹੈ। ਉੱਭਾ ਨੇ ਕਿਹਾ ਕਿ ਜੇਕਰ ਸਮੇਂ ਸਿਰ ਹਾਲਾਤਾਂ ‘ਚ ਸੁਧਾਰ ਨਾ ਕੀਤਾ ਗਿਆ ਤਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਗੰਭੀਰ ਰਾਜਨੀਤਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਆਰ. ਐਸ. ਐਸ. ਦੇ ਸੀਨੀਅਰ ਅਹੁਦੇਦਾਰਾਂ ਅਤੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਮੌਜੂਦਾ ਸਥਿਤੀ ਦਾ ਗੰਭੀਰਤਾ ਨਾਲ ਨੋਟਿਸ ਲੈ ਕੇ ਕਾਰਜਸ਼ੀਲ ਵਰਕਰਾਂ ਦਾ ਭਰੋਸਾ ਬਹਾਲ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਤੁਰੰਤ ਦਖ਼ਲ ਦੇਣ।