05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਸਥਾਪਨਾ

ਮਾਨਸਾ, 4 ਅਗਸਤ (ਸੱਭਿ. ਪ੍ਰਤੀ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਪ੍ਰਵਾਨਗੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ।

ੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਸੇਮੀ ਮਾਨਸਾ 05-08-2026
ਮਾਨਸਾ, 4 ਅਗਸਤ (ਸੱਭਿ.ਪ੍ਰਤੀ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਪ੍ਰਵਾਨਗੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਰੈੱਡ ਕਰਾਸ ਯੂਨਿਟ ਦਾ ਉਦਘਾਟਨ ਸਕੱਤਰ ਤੇ ਚੀਫ਼ ਐਗਜੀਕੁਇਟਿਵ ਪੰਜਾਬ ਸਟੇਟ ਰੈੱਡ ਕਰਾਸ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੰਸਥਾ ਦੇ ਇਤਿਹਾਸ, ਮੁੱਖ ਸਿਧਾਂਤਾਂ ਅਤੇ ਮਾਨਵਤਾ ਪ੍ਰਤੀ ਇਸ ਦੇ ਫ਼ਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਹਮਦਰਦੀ ਅਤੇ ਸਮਾਜ ਸੇਵਾ ਦੀ ਭਾਵਨਾ ਭਰਦੀਆਂ ਹਨ। ਇਸ ਮੌਕੇ ਸੰਸਥਾ ਦੇ ਪ੍ਰਧਾਨ ਡਾ. ਬਲਦੇਵਰਾਜ ਬਾਂਸਲ, ਸੀਨੀਅਰ ਫ਼ੀਲਡ ਅਫ਼ਸਰ ਅਮਰਜੀਤ ਸਿੰਘ, ਜ਼ਿਲ੍ਹਾ ਸਕੱਤਰ ਉਤਮਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਭਾਜਪਾ ਸਮਰਪਿਤ ਵਰਕਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਫ਼ੈਸਲੇ ਨਾ ਥੋਪੇ-ਉੱਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।