06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਯੂ-ਵਿਨ ਐਪ ਅਤੇ ਖਾਲੀ ਸਬ-ਸੈਂਟਰਾਂ ਦੀ ਵਾਧੂ ਡਿਊਟੀ ਦਾ ਅਣਮਿੱਥੇ ਸਮੇਂ ਲਈ ਬਾਈਕਾਟ

ਬਠਿੰਡਾ, 5 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਇਕੱਠ ਕਰਕੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਰਾਹੀਂ ਸਿਹਤ ਮੰਤਰੀ ਦੇ ਨਾਮ ਮੰਗ-ਪੱਤਰ ਵੀ ਭੇਜਿਆ ਗਿਆ।

ਸਨਿਚਰਵਾਰ, 1 ਅਗਸਤ, 2026 06-08-2026
ਬਠਿੰਡਾ, 5 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਇਕੱਠ ਕਰਕੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਰਾਹੀਂ ਸਿਹਤ ਮੰਤਰੀ ਦੇ ਨਾਮ ਮੰਗ-ਪੱਤਰ ਵੀ ਭੇਜਿਆ ਗਿਆ। ਪ੍ਰਦਰਸ਼ਨ ਦੌਰਾਨ ਆਗੂ ਸੰਦੀਪ ਕੌਰ ਨੇ ਕਿਹਾ ਕਿ ਸਰਕਾਰ ਫੀਮੇਲ ਹੈਲਥ ਵਰਕਰਾਂ ਨੂੰ ਸਬ-ਸੈਂਟਰਾਂ ’ਤੇ ਵਾਧੂ ਡਿਊਟੀਆਂ ਦੇ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਅਸਲ ਕੰਮ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਡਰ ਜੱਚਾ-ਬੱਚਾ ਦੀ ਦੇਖਭਾਲ ਲਈ ਬਣਾਇਆ ਗਿਆ ਸੀ, ਪਰ ਹੁਣ ਉਨ੍ਹਾਂ ਤੋਂ ਕਲਰਕਾਂ ਦਾ ਕੰਮ ਲੈ ਰਹੀ ਹੈ। ਰਣਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਆਨਲਾਈਨ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਕੇਡਰ ਦੇ ਕੰਮ ਵਿਚ ਸ਼ਾਮਲ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਨੇ ਉਨ੍ਹਾਂ ਨਾਲ ਕਿਸੇ ਵੀ ਮੰਗ ਸਬੰਧੀ ਕੋਈ ਮੀਟਿੰਗ ਨਹੀਂ ਕੀਤੀ।ਜਗਮੀਤ ਕੌਰ ਨੇ ਐਲਾਨ ਕੀਤਾ ਕਿ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਯੂ-ਵਿਨ ਐਪ ਸਮੇਤ ਸਾਰੇ ਆਨਲਾਈਨ ਕੰਮਾਂ ਅਤੇ ਖਾਲੀ ਸਬ-ਸੈਂਟਰਾਂ ਦੀ ਵਾਧੂ ਡਿਊਟੀ ਦਾ ਅਣਮਿੱਥੇ ਸਮੇਂ ਲਈ ਬਾਈਕਾਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੀਐਚਓ ਡਿਊਟੀ ਲਈ 5,000 ਭੱਤਾ ਅਤੇ ਜਨਮ-ਮੌਤ ਰਜਿਸਟ੍ਰਰੇਸ਼ਨ ਦੇ ਕੰਮ ਲਈ 1,000 ਇਨਸੈਂਟਿਵ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਹ ਬਾਈਕਾਟ ਜਾਰੀ ਰਹੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਅਗਸਤ ਨੂੰ ਜ਼ਿਲਿ੍ਹਆਂ ਵਿਚ ਝੰਡਾ ਲਹਿਰਾਉਣ ਲਈ ਪਹੁੰਚਣ ਵਾਲੇ ਵਿਧਾਇਕਾਂ ਦਾ ਵੀ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕਿਰਨ, ਰਾਜਵੀਰ ਕੌਰ, ਸਤਪਾਲ ਕੌਰ, ਗੁਰਮੀਤ ਕੌਰ, ਬਲਜਿੰਦਰ ਕੌਰ, ਸੰਦੀਪ ਕੌਰ ਬਰਾੜ ਸਮੇਤ ਹੋਰ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹੜਤਾਲ ਦੀ ਸਮਾਪਤੀ ਮੌਕੇ ਸਮੂਹ ਸਫ਼ਾਈ ਕਾਮੇ ਐੱਸ.ਡੀ.ਐੱਮ ਤੇ ਮੁਹਤਬਰਾਂ ਨਾਲ। ਸਫ਼ਾਈ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰਦਿਆਂ ਕ... ਅਗਲੀ ਖ਼ਬਰ ਸੁਖਵਿੰਦਰ ਸਿੰਘ ਗੁਣੀ ਨੇ ਮਾਤਾ ਦੀ ਝੰਡੀ ਦਿਖਾ ਕੇ ਡਾਕ ਕਾਂਵੜ ਯਾਤਰਾ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।