08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਸਕੂਲ ਖੇਡਾਂ: ਬੀਚ ਵਾਲੀਬਾਲ, ਫੁੱਟਬਾਲ, ਸਪੈਕਟਰਾ, ਰਗਬੀ ਤੇ ਬਾਸਕਿਟਬਾਲ ਦੇ ਰੋਮਾਂਚਕ ਮੁਕਾਬਲੇ

ਬਠਿੰਡਾ, 7 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਅੱਜ ਬੀਚ ਵਾਲੀਬਾਲ, ਫੁੱਟਬਾਲ, ਸਪੈਕਟਰਾ, ਰਗਬੀ ਅਤੇ ਬਾਸਕਿਟਬਾਲ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀਆਂ ਟੀਮਾਂ ਨੂੰ ਜੇਤੂ ਬਣਿਆ।

ਅਜੀਤ ਡੈਸਕ 08-08-2026
ਬਠਿੰਡਾ, 7 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਅੱਜ ਬੀਚ ਵਾਲੀਬਾਲ, ਫੁੱਟਬਾਲ, ਸਪੈਕਟਰਾ, ਰਗਬੀ ਅਤੇ ਬਾਸਕਿਟਬਾਲ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀਆਂ ਟੀਮਾਂ ਨੂੰ ਜੇਤੂ ਬਣਿਆ। ਇਸ ਮੌਕੇ ਡੀਈਓ ਮਮਤਾ ਖੁਰਾਣਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਫੁੱਟਬਾਲ ਮੁਕਾਬਲਿਆਂ ਦਾ ਜਾਇਜ਼ਾ ਲੈਣ ਉਪਰੰਤ ਖਿਡਾਰੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਦਾ ਨਾਮ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਪੂਰੀ ਲਗਨ ਅਤੇ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਕੂਲ ਖੇਡਾਂ ਦਾ ਮੰਤਵ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਹੋਣਹਾਰ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਲਈ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਰਾਜ ਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਲਈ ਤਿਆਰ ਕਰਨਾ ਹੈ। ਇਸ ਦੌਰਾਨ ਸਪੈਕਟਰਾ (ਲੜਕੀਆਂ) ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਵਿਚ ਸਰਸਵਤੀ ਕਾਨਵੈਂਟ ਸਕੂਲ, ਮੌੜ ਮੰਡੀ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਰਗਬੀ ਅੰਡਰ-14 ਲੜਕੀਆਂ ਵਿਚ ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ਜੇਤੂ ਰਿਹਾ ਅਤੇ ਬਾਸਕਿਟਬਾਲ ਅੰਡਰ-17 ਲੜਕਿਆਂ ਵਿਚ ਬਠਿੰਡਾ-1 ਨੇ ਪਹਿਲਾ ਸਥਾਨ ਹਾਸਲ ਕੀਤਾ। ਬੀਚ ਵਾਲੀਬਾਲ ਦੇ ਮੁਕਾਬਲਿਆਂ ਵਿਚ ਸਰਦਾਰਗੜ੍ਹ, ਚੁੱਘੇ ਕਲਾਂ, ਭੋਖੜਾ ਅਤੇ ਢੱਡੇ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿਚ ਬਾਜ਼ੀ ਮਾਰੀ। ਇਸ ਮੌਕੇ ਮਾਨਵ ਨਾਗਪਾਲ, ਹਰਜਿੰਦਰ ਸਿੰਘ, ਕੁਲਵੀਰ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਡਾ. ਜਸਵਿੰਦਰ ਸਿੰਘ, ਨਿਰਮਲ ਸਿੰਘ, ਮਨਦੀਪ ਸਿੰਘ, ਦਵਿੰਦਰਪਾਲ ਸਿੰਘ, ਗੁਰਲਾਲ ਸਿੰਘ, ਹਰਪ੍ਰੀਤ ਕੌਰ, ਗੁਰਸੇਵਕ ਸਿੰਘ, ਰਵਿੰਦਰ ਰਿੰਕਾ, ਗੁਰਦੀਪ ਸਿੰਘ, ਹਰਭਗਵਾਨ ਦਾਸ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਮਿਊਨਿਟੀ ਹਾਲ ਦੇ ਮਸਲੇ ਨੂੰ ਲੈ ਕੇ ਮੁੜ ਇੱਕਜੁੱਟ ਹੋਏ ਸਿਆਸੀ ਆਗੂ ਤੇ ਸਥਾਨਕ ਲੋਕ ਹਾਲ ਨੂੰ ਮੁੜ ਲੋਕ ਹਿੱਤਾਂ ਲਈ ਖਾਲੀ... ਅਗਲੀ ਖ਼ਬਰ ਸਹੁਰੇ ਪਰਿਵਾਰ ਨੇ 48 ਲੱਖ ਰੁਪਏ ਦਾ ਖਰਚਾ ਕਰਕੇ ਨੂੰਹ ਨੂੰ ਭੇਜਿਆ ਕੈਨੇਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।