09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਯਾਦਗਾਰੀ ਹੋ ਨਿੱਬੜਿਆ ਡਾ. ਬਲਬੀਰ ਸਿੰਘ ਸਕੂਲ ਵਿਖੇ ਸੱਭਿਆਚਾਰਕ ਸਮਾਗਮ

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਪੰਜਾਬ ਦੇ ਲੋਕ-ਵਿਰਸੇ ਨੂੰ ਸਮਰਪਿਤ ਸਲਾਨਾਂ ਸੱਭਿਆਚਾਰਕ ਸਮਾਗਮ ਬੜੇ ਹੀ ਉਤਸ਼ਾਹ, ਸ਼ਾਨੋ-ਸ਼ੌਕਤ ਅਤੇ ਰਵਾਇਤੀ ਅੰਦਾਜ਼ ਨਾਲ ਯਾਦਗਾਰੀ ਹੋ ਨਿੱਬੜਿਆ।

ਅਜੀਤ ਡੈਸਕ 09-08-2026
ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਪੰਜਾਬ ਦੇ ਲੋਕ-ਵਿਰਸੇ ਨੂੰ ਸਮਰਪਿਤ ਸਲਾਨਾਂ ਸੱਭਿਆਚਾਰਕ ਸਮਾਗਮ ਬੜੇ ਹੀ ਉਤਸ਼ਾਹ, ਸ਼ਾਨੋ-ਸ਼ੌਕਤ ਅਤੇ ਰਵਾਇਤੀ ਅੰਦਾਜ਼ ਨਾਲ ਯਾਦਗਾਰੀ ਹੋ ਨਿੱਬੜਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਰੰਗ-ਬਿਰੰਗੀ ਸਜਾਵਟ, ਪੰਜਾਬੀ ਪਹਿਰਾਵਿਆਂ ਅਤੇ ਸੱਭਿਆਚਾਰਕ ਰੰਗਾਂ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਹੋਈ। ਵਿਦਿਆਰਥੀਆਂ ਵਲੋਂ ਜੋਸ਼ ਭਰਪੂਰ ਭੰਗੜਾ ਅਤੇ ਸੁਰੀਲੇ ਬੋਲਾਂ ਨਾਲ ਭਰਪੂਰ ਗਿੱਧਾ ਪੇਸ਼ ਕੀਤਾ ਗਿਆ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੇ ਨਾਲ ਹੀ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਅਧਿਆਪਕਾਵਾਂ ਵੱਲੋਂ ਵੀ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਟੇਜ ਸੰਚਾਲਨ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਪ੍ਰਭਰੀਤ ਕੌਰ ਨੇ ਸੁਚੱਜੇ ਢੰਗ ਨਾਲ ਕੀਤਾ। ਸਕੂਲ ਦੀ ਚੇਅਰਪਰਸਨ ਡਾ. ਪ੍ਰਨੀਤ ਕੌਰ ਦਿਓਲ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨਾਲ ਆਪਣਾ ਉਜਵਲ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਗੁਰਦਿਆਲ ਸਿੰਘਬੁੱਟਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਆਪਣੀ ਮਾਤ ਭਾਸ਼ਾ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਸਮਾਗਮ ਵਿਚ ਸ਼ਾਮਲ ਹੋਏ ਮੁੱਖ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਸਮਾਗਮ ਮੌਕੇ ਪੰਜਾਬੀ ਰਵਾਇਤੀ ਪਕਵਾਨਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ, ਅਧਿਆਪਕਾਂਅਤੇ ਮਹਿਮਾਨਾਂ ਨੇ ਮਾਲ ਪੂੜੇ ਅਤੇ ਖੀਰ ਦਾ ਆਨੰਦ ਮਾਣਿਆ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜੀਆਂ ਪਰੰਪਰਾਵਾਂ ਨੂੰ ਮਹਿਸੂਸ ਕੀਤਾ।
ਪਿਛਲੀ ਖ਼ਬਰ ਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਉਣ ਲਈ ਵਾਰਡ ਨੰਬਰ 14 ’ਚ ਲਗਾਇਆ ਮੁਫ਼ਤ ਕੈਂਪ, 51 ਅਰਜ਼ੀਆਂ ਭਰੀਆ ਅਗਲੀ ਖ਼ਬਰ 10 ਅਗਸਤ ਨੂੰ ‘ਡੀ-ਵਾਰਮਿੰਗ ਡੇਅ’ ਮਨਾਇਆ ਜਾਵੇਗਾ-ਡਾ. ਕਪਿਲ ਮਿੱਤਲ 17 ਅਗਸਤ ਨੂੰ ਮਨਾਇਆ ਜਾਵੇਗਾ ਮੋਪ-ਅੱਪ ਡੇਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।