ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਬੂਟੇ ਲਗਾ ਕੇ ‘ਰੁੱਖ ਲਗਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ
ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਮਨਜਿੰਦਰ ਸਿੰਘ ਵਲੋਂ ਸਥਾਨਕ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਾਨਸੂਨ ਸੀਜ਼ਨ ਦੌਰਾਨ ‘ਰੁੱਖ ਲਗਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਬੂਟੇ ਲਗਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਕਿ ਆਉਣ ਵਾਲੀ ਪੀੜ੍ਹੀ ਸਿਹਤਮੰਦ ਜੀਵਨ ਜਿਉਂ ਸਕੇ।
ਅਜੀਤ ਡੈਸਕ
13-08-2026