19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੀਰੀ ਪੀਰੀ ਖ਼ਾਲਸਾ ਅਕੈਡਮੀ ਕਾਹਨੇਵਾਲਾ ਦਾ ਜ਼ੋਨ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਖੋ-ਖੋ ’ਚ ਪਹਿਲਾ ਸਥਾਨ ਹਾਸਿਲ ਕਰਦਿਆਂ ਓਵਰਆਲ ਟਰਾਫ਼ੀ ਜਿੱਤੀ

ਸਰਦੂਲਗੜ੍ਹ, 18 ਅਗਸਤ (ਜੀ. ਐਮ.

ਅਜੀਤ ਡੈਸਕ 19-08-2026
ਸਰਦੂਲਗੜ੍ਹ, 18 ਅਗਸਤ (ਜੀ.ਐਮ.ਅਰੋੜਾ)- ਨੇੜਲੇ ਪਿੰਡ ਕੁਸਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ੋਨ ਪੱਧਰੀ ਖੇਡਾਂ ’ਚ ਮੀਰੀ ਪੀਰੀ ਖ਼ਾਲਸਾ ਅਕੈਡਮੀ ਕਾਹਨੇਵਾਲਾ ਦੇ ਖਿਡਾਰੀਆਂ ਨੇ ਖੋ-ਖੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-19 ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-14 ਵਰਗ ’ਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਦੀਆਂ ਟੀਮਾਂ ਨੇ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਖੋ-ਖੋ ’ਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਅਕੈਡਮੀ ਪਹੁੰਚਣ ’ਤੇ ਜੇਤੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਚੇਅਰਮੈਨ ਇੰਦਰਜੀਤ ਸਿੰਘ ਅਤੇ ਪ੍ਰਿੰਸੀਪਲ ਪ੍ਰਦੀਪ ਸੋਨੀ ਨੇ ਖਿਡਾਰੀਆਂ, ਡੀ.ਪੀ. ਕੋਚ ਸਤਪਾਲ ਸਿੰਘ, ਵੰਦਨਾ ਰਾਣੀ, ਸੰਦੀਪ ਕੁਮਾਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਵੇਦਾਂਤਾ ਪਾਵਰ ਨੇ ਊਰਜਾ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ ਅਗਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਕਰਾਟੇ ਖਿਡਾਰੀਆਂ ਨੇ 83 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।