19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਠਿੰਡਾ ਵਿਖੇ ਐੱਨ. ਆਰ. ਆਈ. ਮਿਲਣੀ 26 ਨੂੰ

ਮਾਨਸਾ, 18 ਅਗਸਤ (ਸ. ਰਿ.)

ਅਜੀਤ ਡੈਸਕ 19-08-2026
ਮਾਨਸਾ, 18 ਅਗਸਤ (ਸ.ਰਿ.)- ਪੰਜਾਬ ਸਰਕਾਰ ਵਲੋਂ 26 ਅਗਸਤ ਨੂੰ ਸੇਪਲ ਹੋਟਲ ਬਠਿੰਡਾ ਵਿਖੇ ਐਨ. ਆਰ. ਆਈ. ਮਿਲਣੀ ਕਰਵਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਗ ਲੈਣ ਵਾਲੇ ਵਿਦੇਸ਼ਾਂ ’ਚ ਵੱਸਦੇ ਪੰਜਾਬੀ (ਐਨ. ਆਰ. ਆਈ.) ਆਪਣੀਆਂ ਮੁਸ਼ਕਿਲਾਂ ਤੇ ਸੁਝਾਅ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਆਹਮੋ ਸਾਹਮਣੇ ਬੈਠ ਕੇ ਸਾਂਝੇ ਕਰ ਸਕਣਗੇ, ਮਾਮਲੇ ਦੀ ਸਥਿਤੀ ਮੁਤਾਬਿਕ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ, ਮਾਨਸਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਆਦਿ ਜ਼ਿਲਿ੍ਹਆਂ ਦੇ ਪ੍ਰਵਾਸੀ ਭਾਰਤੀ ਹਿੱਸਾ ਲੈਣਗੇ।
ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ’ਚੋਂ ਚੋਰੀ ਹੋਣ ਤੋਂ ਰੋਕਣ ਲਈ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਐੱਨ.ਐੱਚ ਐੱਮ. ਇੰਪਲਾਈਜ਼ ਯੂਨੀਅਨ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।