20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐੱਨ. ਐੱਚ. ਐੱਮ. ਕਾਮਿਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ

ਮਾਨਸਾ, 19 ਅਗਸਤ (ਸ. ਰਿ.)

ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਨਾਅਰੇਬਾਜ਼ੀ ਕਰਦੇ ਹੋਏ ਐੱਨ.ਐੱਚ.ਐੱਮ. ਕਾਮੇ। ਤਸਵੀਰ : ਸੇਮੀ ਮਾਨਸਾ 20-08-2026
ਮਾਨਸਾ, 19 ਅਗਸਤ (ਸ.ਰਿ.)- ਐੱਨ.ਐੱਚ.ਐੱਮ ਇੰਪਲਾਇਜ ਯੂਨੀਅਨ ਦੀ ਕੰਮ ਛੱਡੋ ਹੜਤਾਲ 5ਵੇਂ ਦਿਨ ’ਚ ਦਾਖਲ ਹੋ ਗਈ ਹੈ। ਜਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕਰਮਚਾਰੀ 15 ਸਾਲਾਂ ਤੋਂ ਸਿਹਤ ਵਿਭਾਗ ਅਧੀਨ ਠੇਕਾ ਆਧਾਰਿਤ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਰਹੇ ਹਨ ਪ੍ਰੰਤੂ ਸਰਕਾਰ ਵਲੋਂ ਹਾਲੇ ਤੱਕ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਤੇ ਸਿਹਤ ਮੰਤਰੀ ਵਲੋਂ ਐੱਨ.ਐੱਚ.ਐੱਮ. ਕਾਮਿਆਂ ਨਾਲ ਲਗਭਗ 50 ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਪਰ ਹਰ ਮੀਟਿੰਗ ’ਚ ਸਿਰਫ਼ ਲਾਰੇ ਹੀ ਮਿਲੇ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਦੇ ਨਾਲ ਹੀ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਸਮੇਂ ਸਿਰ ਤਨਖ਼ਾਹ ਦੇਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਇਸ ਜਿਲ੍ਹਾ ਆਗੂ ਲਵਲੀ ਗੋਇਲ, ਅਵਤਾਰ ਸਿੰਘ, ਰਾਜਵੀਰ ਕੌਰ, ਜਗਦੇਵ ਸਿੰਘ, ਰੇਨੂੰ ਸਿੰਗਲਾ, ਹੈਰੀ ਗੋਇਲ, ਰੋਬਿਨ ਮਿੱਤਲ, ਮੀਨਾਕਸ਼ੀ, ਦੀਪ ਸ਼ਿਖਾ, ਸ਼ਰਨਜੀਤ ਕੌਰ, ਹਰਜਿੰਦਰ ਸਿੰਘ, ਕ੍ਰਿਸ਼ਨ ਜਿੰਦਲ, ਲਲਿਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਤੈਰਾਕੀ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ 31 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।