22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰ ਮਾਨਸਾ ਦਾ ਅਚਨਚੇਤ ਨਿਰੀਖਣ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਵਾਰੀ ਦੀ ਉਡੀਕ ਕਰ ਰਹੇ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਤੋਂ ਸੇਵਾਵਾਂ ਸਬੰਧੀ ਫੀਡਬੈਕ ਹਾਸਲ ਕੀਤੀ।

? ਸੇਵਾ ਕੇਂਦਰ ਮਾਨਸਾ ਦਾ ਨਿਰੀਖਣ ਕਰਨ ਮੌਕੇ ਇਕ ਨਾਗਰਿਕ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਕੌਰ। ਅਜੀਤ ਤਸਵੀਰ 22-08-2026
ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਵਾਰੀ ਦੀ ਉਡੀਕ ਕਰ ਰਹੇ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਤੋਂ ਸੇਵਾਵਾਂ ਸਬੰਧੀ ਫੀਡਬੈਕ ਹਾਸਲ ਕੀਤੀ। ਉਨ੍ਹਾਂ ਵੱਖ-ਵੱਖ ਕਾਊਂਟਰਾਂ ਦਾ ਮੁਆਇਨਾ ਕਰਦਿਆਂ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ ਅਤੇ ਹਰ ਨਾਗਰਿਕ ਦਾ ਕੰਮ ਪਾਰਦਰਸ਼ੀ ਤੇ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੰਮ ਕਰਵਾਉਣ ’ਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਵੀ ਲੋਕਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਤੈਅ ਸੀਮਾ ਦੇ ਅੰਦਰ ਕਰਨ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਅਤੇ ਇਸ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਬੈਠਣ ਦੀ ਯੋਗ ਵਿਵਸਥਾ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਪਿਛਲੀ ਖ਼ਬਰ ਦਫ਼ਤਰੀ ਕਾਮਿਆਂ ਨੇ ਡੀ.ਏ. ਸੰਬੰਧੀ ਜਾਰੀ ਕੀਤੇ ਨਵੇਂ ਪੱਤਰ ਦੀਆਂ ਕਾਪੀਆਂ ਸਾੜੀਆਂ ਹੜਤਾਲ 5ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸਰਕਾਰੀ ਡਰਾਈਵਰਾਂ ਦੀ ਪੱਕੀ ਭਰਤੀ ਤੇ ਹੋਰ ਮੰਗਾਂ ਸੰਬੰਧੀ ਡੀ.ਸੀ. ਨੂੰ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।